15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕਾਂ ਨੂੰ ਨਹੀਂ ਮਿਲ ਰਿਹਾ ਗੈਸ ਸਿਲੰਡਰ - ਦਰਸ਼ਨ ਸਿੰਘ ਢਿੱਲਵਾਂ

ਅਜੀਤ ਡੈਸਕ 31-03-2026
ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮਾੜ੍ਹੀਆਂ ਨੀਤੀਆਂ ਦੇ ਕਾਰਨ ਗੈਸ ਸਿਲੰਡਰ ਸਮੇਂ ਸਿਰ ਨਾ ਮਿਲਣ ਕਰਕੇ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਦਾਅਵੇ ਕਰ ਰਹੀ ਹੈ ਕਿ ਦੇਸ਼ ਦੇ ਲੋਕਾਂ ਨੂੰ ਪੈਟਰੋਲ, ਡੀਜਲ ਅਤੇ ਗੈਸ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਰਕਾਰ ਕੋਲ ਕਈ ਦਿਨਾਂ ਦਾ ਭੰਡਾਰ ਜਮ੍ਹਾ ਹੈ | ਜਦਕਿ ਗੈਸ ਸਿਲੰਡਰ, ਪੈਟਰੋਲ ਅਤੇ ਡੀਜਲ ਆਦਿ ਦੀ ਕਮੀ ਦੇ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਗੈਸ ਸਿਲੰਡਰ, ਪੈਟਰੋਲ ਅਤੇ ਡੀਜਲ ਦੀ ਘਾਟ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਲੋਕਾਂ ਨੂੰ 25 ਦਿਨਾਂ ਬਾਅਦ ਗੈਸ ਸਿਲੰਡਰ ਮਿਲਣ ਲਈ ਠੋਸ ਕਦਮ ਚੁੱਕੇ ਜਾਣ |
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਡਰੱਗ ਤੇ ਸੋਸ਼ਲ-ਇਕਨਾਮਿਕ ਸੈਂਸਜ਼ ਲਈ ਅਰਜ਼ੀਆਂ ਮੰਗੀਆਂ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।