ਫ਼ਰੀਦਕੋਟ, 30 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਨੌ ਵਿਖੇ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਨਵੋਦਿਆ ਵਿਦਿਆਲਿਆ ਲਈ ਚੁਣੇ ਗਏ ਪੰਜ ਬੱਚਿਆਂ ਨੂੰ ਸਕੂਲ ਅਤੇ ਐਸਐਮਸੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਚੁਣੇ ਗਏ ਵਿਦਿਆਰਥੀ ਸਹਿਜਪ੍ਰੀਤ ਕੌਰ, ਨਵਦੀਪ ਸਿੰਘ ਖੀਵਾ, ਗਗਨਦੀਪ ਸਿੰਘ, ਧਰਮਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਗੁਰਮੇਲ ਸਿੰਘ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਗਤਾਰ ਸਿੰਘ ਮਾਨ, ਡਿਪਟੀ ਡੀਓ ਪਵਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸਲ ਵਲੋਂ ਵਧਾਈ ਦਿੱਤੀ ਗਈ | ਇਸ ਮੌਕੇ ਸਕੂਲ ਦੇ ਐਸਐਮਸੀ ਚੇਅਰਮੈਨ ਗੁਰਪ੍ਰੀਤ ਸਿੰਘ, ਸਾਬਕਾ ਚੇਅਰਮੈਨ ਦਲਰਾਜ ਸਿੰਘ, ਗੁਰਲਾਲ ਸਿੰਘ ਚੇਅਰਮੈਨ, ਸੈਂਟਰ ਮੁਖੀ ਮਨਜੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ |