11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੀ ਪਹਿਲੀ ਬਰਸੀ 18-19 ਅਪ੍ਰੈਲ ਨੂੰ <br/>

ਅਜੀਤ ਡੈਸਕ 13-04-2026
ਕੁੱਪ ਕਲਾਂ, 12 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਾੜਾ ਸਾਹਿਬ ਪਿੰਡ ਬੇਗੋਵਾਲ ਨੇੜੇ ਮਲੇਰਕੋਟਲਾ ਵਿਖੇ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ 18, 19 ਅਪ੍ਰੈਲ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੱਸਿਆ ਕਿ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਦਾ ਆਗਾਜ਼ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗਾ ਅਤੇ 18, 19 ਮਾਰਚ ਨੂੰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਧਾਰਮਿਕ ਦੀਵਾਨ ਸੱਜਣਗੇ, ਜਿਸ ਦੌਰਾਨ ਸੰਤ, ਮਹਾਂਪੁਰਖ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗਿਆਨ ਨਾਲ ਜੋੜਨਗੇ, ਗੁਰਦੁਆਰਾ ਈਸ਼ਰ ਪ੍ਰਕਾਸ਼ ਰਾੜਾ ਸਾਹਿਬ ਬੇਗੋਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਵੀ ਸ਼ਰਧਾ ਅਤੇ ਸਤਿਕਾਰ ਸਹਿਤ 14 ਅਪ੍ਰੈਲ ਨੂੰ ਮਨਾਇਆ ਜਾਵੇਗਾ, ਜਿਸ ਦੌਰਾਨ 11 ਵਜੇ ਸਵੇਰੇ ਤੋਂ ਸ਼ਾਮ 4 ਵਜੇ ਤੱਕ ਦੀਵਾਨ ਸਜਣਗੇ |

ਪਿਛਲੀ ਖ਼ਬਰ ਜ਼ਹਿਰੀਲੇ ਨਿਉਲੇ ਦੇ ਕੱਟਣ ਕਾਰਨ ਤਿੰਨ ਜ਼ਖ਼ਮੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਵਿਦਿਆਰਥੀਆਂ ਦਾ ਗੈਟ-ਟੂ-ਗੈਦਰ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।