11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਡਨੀ ਪੀੜਤ ਵਿਅਕਤੀ ਦੀ ਆਰਥਿਕ ਸਹਾਇਤਾ ਕੀਤੀ

ਅਜੀਤ ਡੈਸਕ 13-04-2026
ਜੈਤੋ, 12 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਮਨੁੱਖਤਾ ਦੀ ਸੇਵਾ ਦੇ ਨਿਸ਼ਾਨੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ੍ਰੀ ਅੰਮਿ੍ਤਸਰ ਸਾਹਿਬ) ਵਲੋਂ ਕਿਡਨੀ ਦੀ ਗੰਭੀਰ ਬਿਮਾਰੀ ਨਾਲ ਪੀੜਤ ਪਿੰਡ ਸੂਰਘੂਰੀ ਦੇ ਲੋੜਵੰਦ ਵਿਅਕਤੀ ਜਸਦੀਪ ਸਿੰਘ ਪੁੱਤਰ ਬਾਬੂ ਸਿੰਘ ਦੀ ਆਰਥਿਕ ਸਹਾਇਤਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਵਿਖੇ ਪੀੜਤ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਆਰਥਿਕ ਮਦਦ ਸੌਂਪੀ | ਸ਼ੇਰ ਸਿੰਘ ਮੰਡਵਾਲਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਹਮੇਸ਼ਾ ਲੋੜਵੰਦ ਤੇ ਬਿਮਾਰ ਵਿਅਕਤੀਆਂ ਦੀ ਮਦਦ ਲਈ ਅੱਗੇ ਆ ਕੇ ਮਨੁੱਖਤਾ ਦੀ ਸੇਵਾ ਕੀਤੀ ਜਾਂਦੀ ਹੈ | ਪੀੜਤ ਪਰਿਵਾਰ ਵਲੋਂ ਹਲਕਾ ਇੰਚਾਰਜ ਸਿੰਘ ਸੂਬਾ ਸਿੰਘ ਬਾਦਲ ਦਾ ਇਸ ਮਦਦ ਲਈ ਸ਼੍ਰੋਮਣੀ ਕਮੇਟੀ ਤੇ ਸਾਰੇ ਆਗੂਆਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਗੁਰਚੇਤ ਸਿੰਘ ਢਿੱਲੋਂ, ਪਰਮਪਾਲ ਸਿੰਘ ਪਾਲੀ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਸ਼ਤਾਬ, ਪ੍ਰਤਾਪ ਸਿੰਘ ਨੰਗਲ, ਨਿਰਮਲ ਸਿੰਘ ਨਿੰਮਾ ਵੜਿੰਗ, ਜਸਪਾਲ ਸਿੰਘ ਕਾਂਟਾ, ਗੁਰਮੀਤ ਸਿੰਘ ਬਰਾੜ, ਓਮ ਪ੍ਰਕਾਸ਼ ਪਟਵਾਰੀ, ਜਗਰੂਪ ਸਿੰਘ ਬਰਾੜ, ਕਰਤਾ ਸਿੰਘ ਮਚਾਕੀ, ਰਣਜੀਤ ਸਿੰਘ ਗੋਂਦਾਰਾ, ਗੁਰਬੀਰ ਸਿੰਘ ਬਰਾੜ, ਮੇਜਰ ਸਿੰਘ ਗੋਂਦਾਰਾ, ਲਖਵਿੰਦਰ ਸਿੰਘ ਲੱਖਾ ਅਤੇ ਗੁਰਚਰਨ ਸਿੰਘ ਜੈਤੋ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।