11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ

ਅਜੀਤ ਡੈਸਕ 13-04-2026
ਜੈਤੋ, 12 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ (ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ) ਦੇ ਪ੍ਰਬੰਧ ਅਧੀਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ (ਜੈਤੋ) ਦੇ ਪਿ੍ੰਸੀਪਲ ਰਾਜਵਿੰਦਰ ਕÏਰ ਢਿੱਲੋਂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਇਕ ਵਿਸ਼ੇਸ਼ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ 'ਚ ਵਿਦਿਆਰਥੀਆਂ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ 35 ਅੱਖਰੀ, ਪੰਜ ਕਕਾਰ, ਪਾਹੁਲ (ਅੰਮਿ੍ਤ ਸੰਚਾਰ), ਖੰਡੇ ਬਾਟੇ ਦੀ ਅੰਮਿ੍ਤ ਦੀ ਮਹੱਤਤਾ ਤੇ ਸਕੂਲ ਦੀਆਂ ਧਾਰਮਿਕ ਗਤੀਵਿਧੀਆਂ ਸੰਬੰਧੀ ਸੁੰਦਰ ਤੇ ਗਿਆਨਵਰਧਕ ਪ੍ਰਦਰਸ਼ਨ ਪੇਸ਼ ਕੀਤੇ | ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਵੀ ਇੱਥੇ ਪਹੁੰਚ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਸਿੱਖ ਇਤਿਹਾਸ ਤੇ ਧਾਰਮਿਕ ਮੁੱਲਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਨਾ ਸੀ | ਸਕੂਲ ਦੀ 5ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਸਹਿਜਪ੍ਰੀਤ ਕੌਰ ਵਲੋਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮÏਕੇ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਪੰਥ ਦੀ ਸਾਜਨਾ ਨਾਲ ਸੰਬੰਧਿਤ ਸੁੰਦਰ ਕਵਿਤਾ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਗÏਰਵਮਈ ਪ੍ਰਸਤੁਤੀ ਨਾਲ ਸਕੂਲ ਦਾ ਨਾਮ ਰੌਸ਼ਨ ਹੋਇਆ ਤੇ ਵਿਦਿਆਰਥਣ ਦੀ ਕਲਾ ਤੇ ਆਤਮ-ਵਿਸ਼ਵਾਸ ਦੀ ਸਭ ਨੇ ਪ੍ਰਸ਼ੰਸਾ ਕੀਤੀ | ਇਸ ਮੌਕੇ ਸਕੂਲ ਦਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਾਹਿਤ ਸਭਾ ਕੋਟਕਪੂਰਾ ਦੀ ਇਕੱਤਰਤਾ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਡਨੀ ਪੀੜਤ ਵਿਅਕਤੀ ਦੀ ਆਰਥਿਕ ਸਹਾਇਤਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।