11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭੁਪਿੰਦਰ ਸਿੰਘ ਲਾਲੀ ਬਾਦਲ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 13-04-2026
ਬਰਗਾੜੀ, 12 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਦੇ ਟਕਸਾਲੀ ਅਕਾਲੀ ਪਰਿਵਾਰ ਦਰਸ਼ਨ ਸਿੰਘ ਢਿੱਲੋਂ ਦਾ ਨੌਜਵਾਨ ਸਪੁੱਤਰ ਗੁਰਮੀਤ ਸਿੰਘ ਢਿੱਲੋਂ ਪਿਛਲੇ ਦਿਨੀਂ ਬੇਵਕਤੀ ਸਦੀਂਵੀ ਵਿਛੋੜਾ ਦੇ ਗਿਆ ਸੀ | ਉਨ੍ਹਾਂ ਦੀ ਮੌਤ 'ਤੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੇ ਫ਼ਰਜੰਦ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਪਿਆਂ ਦੇ ਹੁੰਦਿਆਂ ਇਕ ਨੌਜਵਾਨ ਸਪੁੱਤਰ ਦਾ ਚਲੇ ਜਾਣਾ ਪਰਿਵਾਰ ਲਈ ਬੜਾ ਅਸਹਿ ਦੁੱਖ ਹੁੰਦਾ ਹੈ | ਪਰ ਕੁਦਰਤ ਦੇ ਇਸ ਅਮੇਟ ਭਾਣੇ ਅੱਗੇ ਅਸੀਂ ਸਭ ਬੇਵੱਸ ਹਾਂ | ਅਸੀਂ ਤਾਂ ਕੁਦਰਤ ਅੱਗੇ ਇਹ ਦੁਆ ਹੀ ਕਰ ਸਕਦੇ ਹਾਂ ਕਿ ਉਹ ਉਨ੍ਹਾਂ ਨੂੰ ਆਪਣੀ ਗੋਦ 'ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਰਪੰਚ ਪ੍ਰਤਾਪ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ ਢਿੱਲੋਂ, ਮੱਖਣ ਸਿੰਘ ਢਿੱਲੋਂ ਪੰਚ, ਗੁਰਦਿੱਤ ਸਿੰਘ ਢਿੱਲੋਂ, ਜਗਵਿੰਦਰ ਸਿੰਘ ਢਿੱਲੋਂ, ਗੁਰਮੇਜ਼ ਸਿੰਘ ਕਾਕੂ ਢਿੱਲੋਂ, ਅਮਰਜੀਤ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਜੱਸਾ ਸਿੰਘ ਢਿੱਲੋਂ, ਬੂਟਾ ਸਿੰਘ ਢਿੱਲੋਂ, ਜਗਮੋਹਣ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ '20 ਸਵਾਲ-20 ਇਨਾਮ' ਦੇ ਜੇਤੂਆਂ ਦਾ ਸਨਮਾਨ ਅਗਲੀ ਖ਼ਬਰ ਸਾਹਿਤ ਸਭਾ ਕੋਟਕਪੂਰਾ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।