08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਲਾਹਣ ਸਮੇਤ ਕਾਬੂ-ਮੁਕੱਦਮਾ ਦਰਜ

ਅਜੀਤ ਡੈਸਕ 13-04-2026
ਗਿੱਦੜਬਾਹਾ, 12 ਅਪ੍ਰੈਲ (ਪਰਮਜੀਤ ਸਿੰਘ ਥੇੜੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਮੁਖਬਰ ਪਾਸੋਂ ਮਿਲੀ ਇਤਲਾਹ ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ 200 ਲੀਟਰ ਲਾਹਣ ਸਮੇਤ ਇਕ ਕਾਬੂ ਉਸ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ ਗੁਰਇਕਬਾਲ ਸਿੰਘ ਨੂੰ ਦੌਰਾਨੇ ਗਸ਼ਤ ਮੁਖਬਰ ਪਾਸੋਂ ਇਤਲਾਹ ਮਿਲੀ ਕਿ ਗੁਰਦਾਸ ਸਿੰਘ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਤੇ ਜੇਕਰ ਉਸ ਦੇ ਘਰ ਨਜ਼ਦੀਕ ਖੇਤ 'ਚ ਰੇਡ ਕੀਤੀ ਜਾਵੇ ਤਾਂ ਉਸ ਪਾਸੋਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ | ਉਕਤ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੁਰਦਾਸ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਕੁਲਵੀਰ ਸਿੰਘ ਦੀ ਢਾਣੀ ਪਿੰਡ ਬੁੱਟਰ ਬਖੂਹਾ ਨੂੰ 200 ਲੀਟਰ ਲਾਹਣ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 4 ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲਾਂ ਖ਼ਿਲਾਫ਼ ਖ਼ਪਤਕਾਰਾਂ 'ਚ ਰੋਸ ਅਗਲੀ ਖ਼ਬਰ ਗੁਜਰਾਤ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।