17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅਕਾਲੀ ਆਗੂ ਬਲਵੰਤ ਸਿੰਘ ਗਿੱਲ ਢਿੱਲਵਾਂ ਕਲਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅਜੀਤ ਡੈਸਕ 16-04-2026
ਬਰਗਾੜੀ, 15 ਅਪੈ੍ਰਲ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿੰਡ ਢਿੱਲਵਾਂ ਕਲਾਂ ਨਿਵਾਸੀ ਟਕਸਾਲੀ ਯੂਥ ਅਕਾਲੀ ਆਗੂ ਲਖਵੀਰ ਸਿੰਘ ਗਿੱਲ ਦੇ ਪਿਤਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਦੇ ਕੁੜਮ, ਖੁਸ਼ਪ੍ਰੀਤ ਸਿੰਘ ਗਿੱਲ, ਗੁਰਵਿੰਦਰ ਸਿੰਘ ਗਿੱਲ ਕੈਨੇਡਾ ਦੇ ਸਤਿਕਾਰਤ ਦਾਦਾ ਬਲਵੰਤ ਸਿੰਘ ਗਿੱਲ ਪਿਛਲੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਢਿੱਲਵਾਂ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਜਿਥੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਲਖਵੀਰ ਸਿੰਘ ਗਿੱਲ, ਪੋਤਰੇ ਖੁਸ਼ਪ੍ਰੀਤ ਸਿੰਘ ਗਿੱਲ, ਇਕੱਤਰ ਸਿੰਘ ਥਰਾਜ, ਅੰਮਿ੍ਤਪਾਲ ਸਿੰਘ ਬਰਾੜ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਦਿਖਾਈ ਗਈ | ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਮਨਤਾਰ ਸਿੰਘ ਸੋਢੀ, ਕੁਲਵੀਰ ਸਿੰਘ ਬਰਾੜ ਰੋਮਾਣਾ, ਅੰਮਿ੍ਤਪਾਲ ਸਿੰਘ ਬੁੱਟਰ, ਕੱਤਰ ਸਿੰਘ ਥਰਾਜ, ਜ਼ਿਲ੍ਹਾ ਪ੍ਰਧਾਨ ਅਨੋਖ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਗੁਰਪਿਆਰ ਸਿੰਘ ਪੰਚ, ਮੱਖਣ ਸਿੰਘ ਧਾਲੀਵਾਲ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡੀ.ਜੀ.ਐਮ., ਡਾ. ਹਰਵਿੰਦਰ ਸਿੰਘ ਧਾਲੀਵਾਲ, ਅਮਰਜੀਤ ਸਿੰਘ ਗਿੱਲ ਪੰਚ, ਸੁਖਮੰਦਰ ਸਿੰਘ ਬਰਾੜ, ਆਤਮਾ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਓਵਰਸੀਰ ਸਿੰਘ ਢਿੱਲੋਂ, ਅਮਰਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੁਖਜੀਤ ਸਿੰਘ, ਤੇਜਾ ਸਿੰਘ ਢਿੱਲੋਂ, ਬਿੰਦਰ ਸਿੰਘ ਧਾਲੀਵਾਲ, ਪੱਪਾ ਢਿੱਲੋਂ, ਗੁਰਪ੍ਰੀਤ ਸਿੰਘ ਸੋਢੀ, ਭਗਵਾਨ ਸਿੰਘ, ਬਿੱਕਰ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਪਰਗਟ ਸਿੰਘ ਢਿੱਲੋਂ, ਕੇਵਲ ਸਿੰਘ ਢਿੱਲੋਂ, ਗੁਰਮੇਲ ਸਿੰਘ ਢਿੱਲੋਂ, ਡਾ. ਕਰਮ ਸਿੰਘ, ਡਾ. ਬਲਵੀਰ ਸਿੰਘ, ਐਕਸੀਅਨ ਜਗਤਾਰ ਸਿੰਘ, ਸੁਰਜੀਤ ਸਿੰਘ, ਅੰਗਰੇਜ਼ ਸਿੰਘ ਢਿੱਲੋਂ, ਪ੍ਰੀਤਮ ਸਿੰਘ ਆਦਿ ਆਗੂਆਂ ਸਮੇਤ ਇਲਾਕੇ ਭਰ ਦੇ ਰਾਜਨੀਤਕ ਆਗੂਆਂ ਤੇ ਸਰਪੰਚਾਂ, ਪੰਚਾਂ ਤੇ ਉਨ੍ਹਾਂ ਦੇ ਹੋਰ ਸਨੇਹੀਆਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੇਵਕਤੀ ਚਲੇ ਜਾਣ ਨਾਲ ਜਿਥੇ ਪਰਿਵਾਰ ਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਲਈ ਵੀ ਬਹੁਤ ਵੱਡੀ ਘਾਟ ਹੈ ਕਿਉਂਕਿ ਉਨ੍ਹਾਂ ਦੇ ਬੇਵਕਤੀ ਚੱਲੇ ਜਾਣ ਨਾਲ ਪਾਰਟੀ ਆਪਣੇ ਇਕ ਵਫ਼ਾਦਾਰ ਸਿਪਾਹੀ ਤੋਂ ਸੱਖਣੀ ਹੋ ਗਈ ਹੈ |
ਪਿਛਲੀ ਖ਼ਬਰ ਵਿਚਾਰ ਮੰਚ ਫ਼ਰੀਦਕੋਟ ਦਾ ਗਠਨ ਅਗਲੀ ਖ਼ਬਰ ਐਡਵੋਕੇਟ ਸੰਧਵਾਂ ਨੇ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।