17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਰਕਾਰੀ ਹਾਈ ਸਕੂਲ ਔਲਖ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 16-04-2026
ਪੰਜਗਰਾੲੀਂ ਕਲਾਂ, 15 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸਰਕਾਰੀ ਹਾਈ ਸਕੂਲ ਔਲਖ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਮੁੱਖ ਅਧਿਆਪਕ ਜਗਜੀਵਨ ਸਿੰਘ ਨੇ ਦੱਸਿਆ ਕਿ ਬੋਰਡ ਵਲੋਂ ਐਲਾਨੇ ਗਏ ਇਸ ਨਤੀਜੇ 'ਚ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ | ਸਕੂਲ ਦੀ ਵਿਦਿਆਰਥਣ ਏਕਮਦੀਪ ਬਾਵਾ ਸਪੁੱਤਰੀ ਸੁਖਦੀਪ ਸਿੰਘ ਨੇ 575, ਖੁਸ਼ਵਿੰਦਰ ਸਿੰਘ ਪੁੱਤਰ ਬਿੱਟੂ ਸਿੰਘ ਨੇ 465 ਤੇ ਦਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਨੇ 445 ਅੰਕ ਹਾਸਿਲ ਕਰਕੇ ਸਕੂਲ ਮੈਰਿਟ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਸਮੁੱਚੇ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਦਵਿੰਦਰ ਸਿੰਘ ਗਿੱਲ, ਗੁਰਚਰਨ ਕੌਰ, ਰੇਸ਼ਮ ਸਿੰਘ ਸਰਾਂ, ਰੇਨੂ ਬਾਲਾ, ਗੁਰਵਿੰਦਰ ਸਿੰਘ, ਸੁਮਤੀ ਪ੍ਰੀਆ, ਰਾਜੇਸ਼ ਕੁਮਾਰ, ਹਰਜਿੰਦਰ ਕੌਰ, ਰਣਜੀਤ ਕੌਰ, ਨਰਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਬ੍ਰਾਹਮਣ ਸਭਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।