17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕਣਕ ਦੀ ਖ਼ਰੀਦ ਸ਼ੁਰੂ

ਅਜੀਤ ਡੈਸਕ 16-04-2026
ਜੈਤੋ, 15 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਭਰ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਨਾਲ ਅਨਾਜ ਮੰਡੀਆਂ 'ਚ ਰੌਣਕ ਵੱਧ ਗਈ ਹੈ | ਅੱਜ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਵਲੋਂ ਅਨਾਜ ਮੰਡੀ ਜੈਤੋ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ | ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ 'ਚ ਪਹੁੰਚ ਰਹੇ ਹਨ | ਮੰਡੀ ਪ੍ਰਬੰਧਕਾਂ ਅਨੁਸਾਰ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ | ਡਾ. ਲਛਮਣ ਭਗਤੂਆਣਾ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਲਿਫ਼ਟਿੰਗ ਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਰਾਜਿੰਦਰ ਸਿੰਘ, ਓਮ ਪ੍ਰਕਾਸ਼ ਪਟਵਾਰੀ, ਸੁਖਬਿੰਦਰ ਗਰਗ, ਰਜਨੀਸ਼ ਸਿੰਘ, ਓਮਨ ਸਿੰਘ, ਸਿਪਲ ਮਿੱਤਲ, ਦਿਲਪ੍ਰੀਤ ਸਿੰਘ, ਸੁਰਿੰਦਰ ਸਿੰਘ ਜਸਵਿੰਦਰਪਾਲ ਸ਼ਰਮਾ, ਬਲਦੇਵ ਸਿੰਘ, ਅਮਰਿੰਦਰ ਸਿੰਘ ਆਦਿ ਕਿਸਾਨ ਹਜ਼ਾਰ ਸਨ |
ਪਿਛਲੀ ਖ਼ਬਰ ਅੱਠਵੀਂ ਜਮਾਤ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਔਲਖ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।