17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅੱਠਵੀਂ ਜਮਾਤ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਅਜੀਤ ਡੈਸਕ 16-04-2026
ਜੈਤੋ, 15 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਇਕਾਈ ਜੈਤੋ ਵਲੋਂ ਸਿੱਖਿਆ ਦੇ ਖੇਤਰ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਜੈਤੋ ਦੀ ਹੋਣਹਾਰ ਵਿਦਿਆਰਥਣ ਤਮੰਨਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਤਮੰਨਾ ਨੇ ਅੱਠਵੀਂ ਜਮਾਤ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਐਸੋਸੀਏਸ਼ਨ ਦੇ ਪ੍ਰਧਾਨ ਓਮ ਭੂਸ਼ਣ ਨੇ ਕਿਹਾ ਕਿ ਇਨ੍ਹਾਂ ਹੋਣਹਾਰ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕਰਨਾ ਸਮਾਜ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਤਮੰਨਾ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਤੇ ਇਸ ਨਾਲ ਸਿੱਖਿਆ ਪ੍ਰਤੀ ਰੁਝਾਨ ਹੋਰ ਵਧੇਗਾ | ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰ ਜਸਪਾਲ ਸਿੰਘ, ਅਨਿਲ ਕੁਮਾਰ, ਬਸੰਤ ਸਿੰਘ ਤੇ ਮਾਨਵ ਬਾਂਸਲ ਵੀ ਮੌਜੂਦ ਸਨ | ਉਨ੍ਹਾਂ ਵਲੋਂ ਤਮੰਨਾ ਨੂੰ ਸਨਮਾਨ ਚਿੰਨ੍ਹ ਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਉਸ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ | ਪੰਜਾਬ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਇਕਾਈ ਜੈਤੋ ਦੇ ਅਹੁਦੇਦਾਰ ਵੀਰਪਾਲ ਸ਼ਰਮਾ, ਗੁਰਭਜਨ ਸਿੰਘ ਮਾਨ, ਮਨਜੀਤ ਸਿੰਘ ਰਾਣਾ, ਪ੍ਰਕਾਸ਼ ਸਿੰਘ ਰਾਜਾ, ਤੇਜਿੰਦਰ ਸਿੰਘ ਢਿੱਲੋਂ, ਸਵਰਨ ਸਿੰਘ ਨਿਆਮੀਵਾਲਾ, ਲਵਪ੍ਰੀਤ ਸਿੰਘ ਲਵੀ, ਨਰੇਸ਼ ਕੁਮਾਰ ਸ਼ਿਵਾ, ਜਤਿੰਦਰ ਕੁਮਾਰ ਲੱਕੀ, ਨਰੇਸ਼ ਕੁਮਾਰ, ਮਨੋਜ਼ ਕੁਮਾਰ ਮੌਜ਼ੀ, ਸੋਨੂੰ ਕੁਮਾਰ, ਹਰਸ਼ੀਤ ਬਾਂਸਲ, ਬਲਜੀਤ ਸਿੰਘ, ਨਰੇਸ਼ ਕੁਮਾਰ ਰੰਗਾ, ਸੁਖਮੰਦਰ ਸਿੰਘ ਸਿੱਧੂ ਆਦਿ ਨੇ ਵੀ ਵਿਦਿਆਰਥਣ ਤਮੰਨਾ ਤੇ ਪਰਿਵਾਰ ਨੂੰ ਵਧਾਈ ਦਿੱਤੀ | ਇਸ ਮੌਕੇ ਤਮੰਨਾ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਦਿੱਤਾ | ਉਸਨੇ ਕਿਹਾ ਕਿ ਉਹ ਭਵਿੱਖ 'ਚ ਵੀ ਹੋਰ ਮਿਹਨਤ ਕਰਕੇ ਆਪਣੇ ਇਲਾਕੇ ਦਾ ਨਾਂਅ ਉੱਚਾ ਕਰੇਗੀ |
ਪਿਛਲੀ ਖ਼ਬਰ ਮਨਚਾਹੇ ਟੀਚੇ 'ਤੇ ਪਹੁੰਚਣ ਲਈ ਅਗਲੀ ਖ਼ਬਰ ਕਣਕ ਦੀ ਖ਼ਰੀਦ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।