17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰਿਸ਼ੀ ਮਾਡਲ ਸਕੂਲ 'ਚ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 16-04-2026
ਪੰਜਗਰਾੲੀਂ ਕਲਾਂ, 15 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਵਿਦਿਆਰਥੀਆਂ ਨੂੰ ਪੰਜਾਬ ਦੀ ਵਿਰਾਸਤ ਤੇ ਇਤਿਹਾਸ ਨਾਲ਼ ਜੋੜਨ ਦੇ ਉਦੇਸ਼ ਤਹਿਤ ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਵਿਖੇ ਵਿਸਾਖੀ ਸਬੰਧੀ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਤੇ ਵਿਰਾਸਤ ਨੂੰ ਦਰਸਾਉਂਦੀਆਂ ਸ਼ਾਨਦਾਰ ਪੇਸ਼ਕਾਰੀਆਂ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ | ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਵਿਸਾਖੀ ਦੇ ਦਿਹਾੜੇ ਦੀ ਇਤਿਹਾਸਕ ਮਹਤੱਤਾ ਤੋਂ ਜਾਣੂੰ ਕਰਵਾਇਆ ਤੇ ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਪੰਜਾਬ ਦੇ ਮੇਲੇ ਤੇ ਤਿਉਹਾਰ ਦੀ ਗੱਲ ਕਰਦਿਆਂ ਵਿਸਾਖੀ ਦਾ ਪੰਜਾਬੀਆਂ ਦੇ ਜੀਵਨ 'ਚ ਮਹੱਤਤਾ ਅਤੇ ਇਸਦੇ ਪਿਛੋਕੜ ਤੋਂ ਜਾਣੂੰ ਕਰਾਉਂਦਿਆਂ ਵਿਦਿਆਰਥੀਆਂ ਨੂੰ ਆਪਣੇ ਸ਼ਾਨਦਾਰ ਵਿਰਸੇ ਨੂੰ ਸੰਭਾਲ ਕੇ ਰੱਖਣ ਦੀ ਅਪੀਲ ਕੀਤੀ | ਵਿਦਿਆਰਥੀਆਂ ਲਈ ਜਲੇਬੀਆਂ ਤੇ ਚਾਹ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਦੇ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।