17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮਾਊਾਟ ਲਰਨਿੰਗ ਜੂਨੀਅਰ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਾਊਾਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦਾ ਸਾਰਾ ਕੈਂਪਸ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਹੋਇਆ ਸੀ | ਪ੍ਰੋਗਰਾਮ ਪ੍ਰਾਰਥਨਾ ਨਾਲ ਸ਼ੁਰੂ ਹੋਇਆ | ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਦਿਨ ਜਿੱਥੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ, ਉੱਥੇ ਹੀ ਇਹ ਕਿਸਾਨਾਂ ਦੀ ਵਾਢੀ ਦੀ ਖ਼ੁਸ਼ੀ ਦਾ ਪ੍ਰਤੀਕ ਵੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਗਿੱਧਾ ਤੇ ਭੰਗੜਾ ਸਕੂਲ ਦੇ ਗੱਭਰੂਆਂ ਤੇ ਮੁਟਿਆਰਾਂ ਨੇ ਢੋਲ ਦੀ ਥਾਪ 'ਤੇ ਪਾਇਆ | ਛੋਟੇ ਬੱਚਿਆਂ ਨੇ ਵਿਸਾਖੀ ਤੇ ਪੰਜਾਬੀ ਵਿਰਸੇ ਨਾਲ ਸਬੰਧਿਤ ਸੁੰਦਰ ਕਵਿਤਾਵਾਂ ਸੁਣਾਈਆਂ | ਵਿਦਿਆਰਥੀ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਜਿਵੇਂ ਕੁੜਤੇ-ਚਾਦਰੇ ਅਤੇ ਫੁਲਕਾਰੀਆਂ ਵਿਚ ਸਜੇ ਹੋਏ ਸਨ | ਸਕੂਲ ਦੇ ਪਿ੍ੰਸੀਪਲ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਮਿਹਨਤ, ਏਕਤਾ ਤੇ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦਾ ਹੈ |
ਪਿਛਲੀ ਖ਼ਬਰ ਵੱਡੀਆਂ ਸਮੱਸਿਆਵਾਂ 'ਚ ਘਿਰਿਆ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।