19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅੱਠਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 17-04-2026
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ 'ਚ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟੌਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਈ.ਏ.ਐਸ ਵਲੋਂ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਟੌਪਰ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 11000 ਰੁਪਏ ਦੇ ਚੈੱਕ ਵੰਡੇ ਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਜ਼ਿਕਰਯੋਗ ਹੈ ਜ਼ਿਲ੍ਹੇ ਦੀਆਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿਚ ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਨੇ 600/600 ਅੰਕ ਪ੍ਰਾਪਤ ਕਰਕੇ ਪੰਜਾਬ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਜਸ਼ਨਦੀਪ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਨੇ 598/600 ਅੰਕ ਲੈ ਕੇ ਪੰਜਾਬ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਪੰਜਗਰਾਈਾ ਕਲਾਂ ਅਤੇ ਮੁਸਕਾਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਢੀਮਾਂਵਾਲੀ ਨੇ 585/600 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਹੀ ਉਨ੍ਹਾਂ ਦੀ ਕਾਮਯਾਬੀ ਦਾ ਅਸਲ ਮੰਤਰ ਹੈ ਅਤੇ ਜ਼ਿਲ੍ਹੇ ਦੇ ਇਹ ਹੋਣਹਾਰ ਵਿਦਿਆਰਥੀ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਹਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸਲ, ਜਸਬੀਰ ਸਿੰਘ ਜੱਸੀ, ਪਿ੍ੰ. ਦੀਪਕ ਕੁਮਾਰ, ਹੈਡ ਮਾਸਟਰ ਰਵਿੰਦਰ ਸਿੰਘ, ਸੋਨੀ ਥਾਪਰ, ਕੁਸਮ ਕਾਲੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭਗਤੂਆਣਾ 'ਚ ਵਾਲੀਬਾਲ ਟੂਰਨਾਮੈਂਟ ਅਤੇ ਬੱਚਿਆਂ ਦੀਆਂ ਦੌੜਾਂ ਕਰਵਾਈਆਂ ਅਗਲੀ ਖ਼ਬਰ ਡਾ. ਗੁਰਦੀਪ ਸਿੰਘ ਨੇ ਡਿੱਗਿਆ ਬਟੂਆ ਵਾਪਸ ਕਰਕੇ ਇਮਾਨਦਾਰੀ ਵਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।