19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਸਮੇਸ਼ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 17-04-2026
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐਸ.ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ ਹੈ | ਸਕੂਲ ਪਿ੍ੰਸੀਪਲ ਅਪੂਰਵ ਦੇਵਗਨ ਨੇ ਦੱਸਿਆ ਕਿ ਕੁੱਲ 283 ਵਿਦਿਆਰਥੀ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸੁਖਮਨਜੀਤ ਸਿੰਘ ਪੁੱਤਰ ਬੋਹੜ ਸਿੰਘ ਅਤੇ ਜਸਮੀਨ ਪੁੱਤਰੀ ਘਨੱਈਆ ਲਾਲ ਨੇ 99.8% ਅੰਕ ਲੈ ਕੇ ਪਹਿਲਾ, ਯਸੇਨ ਖੰਨਾ ਨੇ 99.6% ਅੰਕ ਲੈ ਕੇ ਦੂਜਾ ਅਤੇ ਅੰਮਿ੍ਤਪਾਲ ਸਿੰਘ ਸੇਖੋਂ ਪੁੱਤਰ ਰਾਜਿੰਦਰ ਸਿੰਘ ਸੇਖੋਂ, ਪਰਾਂਜਲ ਗਰਗ ਪੁੱਤਰ ਨਵੀਨ ਗਰਗ ਅਤੇ ਅਰਪਿਤ ਅਰੋੜਾ ਪੁੱਤਰੀ ਜਸਵਿੰਦਰ ਪਾਲ ਸਿੰਘ ਨੇ 99.4% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | 124 ਬੱਚਿਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ | ਵਿਸ਼ਾ ਅਨੁਸਾਰ ਆਈ.ਟੀ. ਵਿਸ਼ੇ ਵਿਚ 43, ਪੰਜਾਬੀ ਵਿਸ਼ੇ ਵਿਚ 16, ਅੰਗਰੇਜ਼ੀ ਵਿਚੋਂ 13, ਸਾਇੰਸ ਵਿਸ਼ੇ 'ਚੋਂ 2, ਮੈਥ ਵਿਚੋਂ 6 ਅਤੇ ਸਮਾਜਿਕ ਸਿੱਖਿਆ ਵਿਚੋਂ 7 ਵਿਦਿਆਰਥੀਆਂ ਨੇ ਕ੍ਰਮਵਾਰ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਚਮਕਾਇਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਸਕੱਤਰ ਜਸਬੀਰ ਸਿੰਘ ਸੰਧੂ, ਡਾ. ਗੁਰਸੇਵਕ ਸਿੰਘ ਵਾਈਸ ਪ੍ਰਧਾਨ ਅਤੇ ਸਵਰਨਜੀਤ ਸਿੰਘ ਗਿੱਲ ਖ਼ਜ਼ਾਨਚੀ ਨੇ ਵਧੀਆ ਨਤੀਜਾ ਆਉਣ 'ਤੇ ਪਿ੍ੰਸੀਪਲ ਅਪੂਰਵ ਦੇਵਗਨ, ਰਵਿੰਦਰ ਰਜਿਸਟਰਾਰ-ਕਮ-ਪਿ੍ੰਸੀਪਲ, ਵਾਈਸ ਪਿ੍ੰ. ਰਾਕੇਸ਼ ਧਵਨ, ਕੋਆਰਡੀਨੇਟਰ ਪਿ੍ਯਾਵਧਾ ਭੁੱਲਰ ਅਤੇ ਦਸਵੀਂ ਜਮਾਤ ਦੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦ ਅਗਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਜੀ. ਐਨ. ਕਾਨਵੈਂਟ ਸਕੂਲ ਭਲੂਰ ਦੀ ਸਰਦਾਰੀ ਕਾਇਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।