19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦ

ਅਜੀਤ ਡੈਸਕ 17-04-2026
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਹਾਸਿਲ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਹਰੇਕ ਵਿਸ਼ੇ 'ਚੋਂ ਵਧੀਆ ਅੰਕ ਲੈ ਕੇ ਸਕੂਲ ਤੇ ਮਾਪਿਆਂ ਦਾ ਮਾਣ ਵਧਾਇਆ | ਸਕੂਲ ਦੇ ਵਾਈਸ ਪਿ੍ੰਸੀਪਲ ਪੂਨਮ ਗੋਇਲ ਨੇ ਕਿਹਾ ਕਿ ਸਕੂਲ ਵਿਚੋਂ ਰਮਨਜੋਤ ਕੌਰ ਨੇ (98.4% ) ਅੰਕ ਲੈ ਕੇ ਪਹਿਲਾ, ਰਵਨੀਤ ਕੌਰ ਤੇ ਦਿਲਜੀਤ ਸਿੰਘ ਬਰਾੜ ਨੇ (97.2%) ਅੰਕ ਲੈ ਕੇ ਦੂਜਾ ਤੇ ਹਰਮਨਜੋਤ ਸਿੰਘ ਨੇ (96.8%) ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਪਹਿਲੀ ਡਿਵੀਜ਼ਨ ਨਾਲ ਪਾਸ ਹੋਏ ਹਨ | ਪੰਜਾਬੀ ਵਿਸ਼ੇ 'ਚੋਂ 2, ਸਮਾਜਿਕ ਸਿੱਖਿਆ 'ਚੋਂ 2 ਤੇ ਆਈ.ਟੀ. 'ਚੋਂ 4 ਵਿਦਿਆਰਥੀਆਂ ਵਲੋਂ 100 ਵਿਚੋਂ 100 ਅੰਕ ਹਾਸਿਲ ਕੀਤੇ ਗਏ ਹਨ | ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸੰਸਥਾ ਦੇ ਵਾਈਸ ਚੇਅਰਪਰਸਨ ਕੁਸ਼ਵੰਤ ਕੌਰ, ਡਾਇਰੈਕਟਰ ਕਿਰਨਜੋਤ ਕੌਰ ਤੇ ਮੈਨੇਜਰ ਗੁਰਮੀਤ ਸਿੰਘ ਨੇ ਇਸ ਸ਼ਾਨਦਾਰ ਨਤੀਜੇ 'ਤੇ ਕੋਆਰਡੀਨੇਟਰਜ਼, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਐਸ. ਐਮ. ਡੀ. ਵਰਲਡ ਸਕੂਲ ਕੋਟ ਸੁਖੀਆ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।