19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹੈਰੋਇਨ ਸਮੇਤ ਪੁਲਿਸ ਵਲੋਂ 4 ਗਿ੍ਫ਼ਤਾਰ

ਅਜੀਤ ਡੈਸਕ 17-04-2026
ਕੋਟਕਪੂਰਾ, 16 ਅਪੈ੍ਰਲ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਾਕਮ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਐਨ.ਐਚ 54 ਟੀ-ਪੁਆਇੰਟ ਸਾਈਾਧਾਮ ਰੋਡ ਕੋਟਕਪੂਰਾ ੳੱੁਪਰ ਪੁੱਜੀ ਤਾਂ ਚਾਹ ਵਾਲੇ ਖੋਖੇ ਦੇ ਸ਼ੈੱਡ ਵਿਚ 2 ਮੋਨੇ ਨੌਜਵਾਨ ਬੈਠੇ ਦਿਖਾਈ ਦਿੱਤੇ | ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਂਅ ਪਤਾ ਪੁੱਛ ਕੇ ਵਾਰੋ ਵਾਰੀ ਤਲਾਸ਼ੀ ਕੀਤੀ ਤਾਂ ਸੌਰਭ ਬਜਾਜ ਤੇ ਕੁਨਾਲ ਕੱਕੜ ਦੋਵੇਂ ਵਾਸੀ ਕੋਟਕਪੂਰਾ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
7 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ : ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਟੀ. ਪੁਆਇੰਟ ਕੱਚਾ ਬੀੜ ਰੋਡ ਫ਼ਰੀਦਕੋਟ ਤੋਂ ਬਠਿੰਡਾ ਹਾਈਵੇ ਕੋਟਕਪੂਰਾ ਮੋੜ ਉਪਰ ਪੁੱਜੀ ਤਾਂ ਪੁਲੀ ਕੋਲ 2 ਨੌਜਵਾਨ ਮੋਨੇ ਬੈਠੇ ਦਿਖਾਈ ਦਿੱਤੇ | ਇਕ ਨੌਜਵਾਨ ਦੇ ਹੱਥ 'ਚ ਲਿਫ਼ਾਫ਼ੀ ਫੜ੍ਹੀ ਹੋਈ ਸੀ ਤੇ ਦੂਸਰਾ ਉਸ ਲਿਫ਼ਾਫ਼ੀ ਵਿਚੋਂ ਕੁਝ ਸੁੰਘ ਰਿਹਾ ਸੀ | ਪੁਲਿਸ ਨੂੰ ਦੇਖ ਕੇ ਨੌਜਵਾਨ ਵਿਸ਼ਨੂੰ ਸਿੰਘ ਨੇ ਆਪਣੇ ਹੱਥ ਵਿਚ ਫੜ੍ਹੀ ਇਕ ਪਾਰਦਰਸ਼ੀ ਮੋਮੀ ਲ਼ਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਤੇ ਆਪ ਦੋਨੋਂ ਜਣੇ ਤੇਜ਼ਕਦਮੀ ਤੁਰਨ ਲੱਗੇ | ਇਨ੍ਹਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਤਲਾਸ਼ੀ ਦੌਰਾਨ 7 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫ਼ਾਫ਼ੀ ਬਰਾਮਦ ਹੋਈ | ਇਸ ਸਬੰਧ 'ਚ ਵਿਸ਼ਨੂੰ ਸਿੰਘ ਤੇ ਦੀਪਕ ਕੁਮਾਰ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਅਲਾਇੰਸ ਇੰਟਰਨੈਸ਼ਨਲ ਸਕੂਲ 'ਚ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਲੜਕੇ ਸਾਦਿਕ ਵਿਖੇ ਕਲਾਸ ਰੂਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।