ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਗੌਰਵਮਈ ਇਤਿਹਾਸ ਬਾਰੇ ਜਾਣੂੰ ਕਰਾਉਣ ਲਈ ਕਾਲਜ ਪਿ੍ੰਸੀਪਲ ਮੰਜੂ ਕਪੂਰ ਦੀ ਅਗਵਾਈ ਅਤੇ ਡਾ. ਹਰਦਵਿੰਦਰ ਸਿੰਘ ਬਰਾੜ ਵਾਈਸ ਪਿ੍ੰਸੀਪਲ ਦੇ ਯਤਨਾਂ ਸਦਕਾ ਐਨ.ਐਸ.ਐਸ. ਯੂਨਿਟ, ਕਾਮਰਸ ਅਤੇ ਇਤਿਹਾਸ ਵਿਭਾਗ ਦੁਆਰਾ ਵਿੱਦਿਅਕ ਫੇਰਾ ਲਗਾਇਆ ਗਿਆ | ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਅਤੇ ਨੈਣਾਂ ਦੇਵੀ (ਹਿਮਾਚਲ ਪ੍ਰਦੇਸ਼) ਦੀ ਯਾਤਰਾ ਕੀਤੀ | ਇਸ ਵਿੱਦਿਅਕ ਯਾਤਰਾ ਰਾਹੀਂ ਵਿਦਿਆਰਥੀਆਂ ਨੇ ਪੰਜਾਬ ਦੇ ਸੱਭਿਆਚਾਰ, ਸਾਹਿਤਕ, ਧਾਰਮਿਕ ਅਤੇ ਰਾਜਨੀਤਿਕ ਇਤਿਹਾਸ, ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਕੇ ਆਪਣੇ ਗਿਆਨ ਵਿਚ ਵਾਧਾ ਕੀਤਾ | ਇਸ ਯਾਤਰਾ ਵਿਚ ਐਨ.ਐਸ.ਐਸ. ਇੰਚਾਰਜ ਪ੍ਰੋ. ਕੰਵਰਜੀਤ ਸਿੰਘ ਬਰਾੜ, ਪ੍ਰੋ. ਹਰਮੀਤ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਬੂਟਾ ਸਿੰਘ ਅਤੇ ਵਿਦਿਆਰਥੀ ਸ਼ਾਮਿਲ ਸਨ |