18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਪਾਵਰਕਾਮ ਐਕਸੀਅਨ ਨੂੰ ਮਿਲਿਆ

ਅਜੀਤ ਡੈਸਕ 30-04-2026
ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ ਅਤੇ ਸਮੂਹ ਕਿਸਾਨਾਂ ਵਲੋਂ ਪਾਵਰਕਾਮ ਦੇ ਐਕਸੀਅਨ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਚੇਅਰਮੈਨ ਪਾਵਰਕਾਮ ਪਟਿਆਲਾ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਕਿਸਾਨਾਂ ਨੇ ਮੰਗ ਕੀਤੀ ਕਿ ਪੇਂਡੂ ਖੇਤਰਾਂ 'ਚ ਬਿਜਲੀ ਨੂੰ ਲੱਗਣ ਵਾਲੇ ਕੱਟਾਂ ਨੂੰ ਤੁਰੰਤ ਰੋਕਿਆ ਜਾਵੇ ਤੇ ਪੇਂਡੂ ਖੇਤਰ ਨੂੰ ਲਗਾਤਾਰ 24 ਘੰਟੇ ਬਿਜਲੀ ਦਿੱਤੀ ਜਾਵੇ ਅਤੇ ਬਿਜਲੀ ਸਪਲਾਈ ਨੂੰ ਨਿਰਵਿਘਨ ਯਕੀਨੀ ਬਣਾਇਆ ਜਾਵੇ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਚਾਲੂ ਰੱਖਣ ਲਈ ਵਾਧੂ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ | ਸਬਜੀਆਂ ਹਰਾ ਚਾਰਾ ਤੇ ਸਾਉਣੀ ਦੀਆਂ ਹੋਰ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਲਈ ਖੇਤੀ ਮੋਟਰਾਂ ਚਲਾਉਣ ਵਾਸਤੇ ਰੋਜਾਨਾ ਦਿਨ ਸਮੇਂ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਬਿਜਲੀ ਸਪਲਾਈ ਦੌਰਾਨ ਕਿਸੇ ਵੀ ਕਿਸਮ ਦਾ ਨੁਕਸ ਪੈਣ ਦੀ ਸੂਰਤ ਵਿਚ ਤੁਰੰਤ ਮੁਰੰਮਤ ਕਰਵਾ ਕੇ ਬਿਜਲੀ ਸਪਲਾਈ ਨੂੰ ਚਲਾਇਆ ਜਾਵੇ | ਇਸ ਸਮੇਂ ਕਿਸਾਨ ਆਗੂ ਦਵਿੰਦਰ ਸਿੰਘ ਭੰਗੇਵਾਲਾ, ਸੁਰਜੀਤ ਸਿੰਘ ਰੁਪਾਣਾ, ਦਰਸ਼ਨ ਸਿੰਘ, ਗੁਰਭੇਜ ਸਿੰਘ, ਬਲਕਰਨ ਸਿੰਘ, ਸ਼ਵਿੰਦਰ ਸਿੰਘ ਰੁਪਾਣਾ, ਅਵਤਾਰ ਸਿੰਘ ਫੂਲੇਵਾਲਾ, ਜਰਨੈਲ ਸਿੰਘ, ਜਲੌਰ ਸਿੰਘ ਚੌਂਤਰਾ, ਇਕਬਾਲ ਸਿੰਘ ਭੁੱਟੀਵਾਲਾ, ਯਾਦਵਿੰਦਰ ਸਿੰਘ ਖੱਪਿਆਂਵਾਲੀ, ਕੁਲਵੰਤ ਸਿੰਘ ਫੂਲੇਵਾਲਾ, ਗੁਰਚਰਨ ਸਿੰਘ ਫੂਲੇਵਾਲਾ, ਹਰਭਜਨ ਸਿੰਘ ਥਰਾਜਵਾਲਾ, ਸ਼ਮਿੰਦਰ ਸਿੰਘ, ਚਰਨਜੀਤ ਸਿੰਘ, ਰੇਸ਼ਮ ਸਿੰਘ ਸਰਾਵਾਂ ਬੋਦਲਾ, ਗੁਰਜੀਤ ਸਿੰਘ ਅਬੁਲਖੁਰਾਣਾ, ਹਰਪਾਲ ਸਿੰਘ ਅਬੁਲਖੁਰਾਣਾ, ਸ਼ਮਸ਼ੇਰ ਸਿੰਘ ਅਕਾਲਗੜ੍ਹ, ਦਲਜੀਤ ਸਿੰਘ ਅਕਾਲਗੜ੍ਹ, ਪ੍ਰੇਮਜੀਤ ਸਿੰਘ ਅਕਾਲਗੜ੍ਹ, ਪੂਰਨ ਸਿੰਘ ਡੱਬਵਾਲੀ ਢਾਬ, ਗੁਰਚਰਨ ਸਿੰਘ, ਸੁਰਿੰਦਰ ਸਿੰਘ ਥਰਾਜਵਾਲਾ, ਬਚਿੱਤਰ ਸਿੰਘ ਭਗਵਾਨਪੁਰਾ, ਸਾਂਝਾ ਰਾਮ ਭਗਵਾਨਪੁਰਾ, ਲੱਖਾ ਸਿੰਘ ਥਰਾਜਵਾਲਾ, ਬਿੰਦਰ ਸਿੰਘ ਫੂਲੇਵਾਲਾ, ਯੁਧਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਮ.ਸੀ. ਚੋਣਾਂ ਦੌਰਾਨ ਜੈਤੋ 'ਚ ਕਾਂਗਰਸ ਨੂੰ ਵੱਡਾ ਹੁੰਗਾਰਾ ਮਿਲੇਗਾ-ਪ੍ਰਕਾਸ਼ ਸਿੰਘ ਭੱਟੀ <br/> ਅਗਲੀ ਖ਼ਬਰ ਬਾਦਲ ਨਰਸਿੰਗ ਇੰਸਟੀਚਿਊਟ 'ਚ ਜੀਐਨਐਮ ਵਿਦਿਆਰਥਣ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।