ਜੈਤੋ, 29 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)ਮਿਊਾਸਪਲ ਕਮੇਟੀ (ਐਮ.ਸੀ.) ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ | ਜਿਸ ਤਹਿਤ ਵੱਖ-ਵੱਖ ਪਾਰਟੀ ਆਗੂਆਂ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲ੍ਹਾ ਜਾਰੀ ਹੈ ਉਸੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਪਵਨ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹਾਜ਼ਰੀ ਵਿਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਜੈਤੋ ਦੇ ਵਾਰਡਾਂ 'ਚ ਕਾਂਗਰਸ ਪਾਰਟੀ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਮਿਲੇਗਾ ਅਤੇ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਨੇ ਰਾਜ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋ ਰਹੀ ਹੈ | ਸ਼ਹਿਰਾਂ ਵਿਚ ਬੁਨਿਆਦੀ ਸਹੂਲਤਾਂ ਦੀ ਕਮੀ ਹੈ ਅਤੇ ਲੋਕ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ, ਪਾਣੀ ਅਤੇ ਸਫ਼ਾਈ ਵਰਗੀਆਂ ਆਮ ਸਹੂਲਤਾਂ ਵੀ ਲੋਕਾਂ ਨੂੰ ਢੰਗ ਨਾਲ ਨਹੀਂ ਮਿਲ ਰਹੀਆਂ, ਜਿਸ ਨਾਲ ਲੋਕਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਪ੍ਰਕਾਸ਼ ਸਿੰਘ ਭੱਟੀ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਕੀਤੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿ ਗਏ ਹਨ ਅਤੇ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਬਦਲਾਅ ਨਹੀਂ ਆਇਆ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਐਮ.ਸੀ. ਚੋਣਾਂ ਵਿਚ ਲੋਕ ਇਸ ਨਾਕਾਮੀ ਦਾ ਜਵਾਬ ਵੋਟਾਂ ਰਾਹੀਂ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦਿਵਾਉਣਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਦੀ ਕੋਸ਼ਿਸ ਕਰਨ ਤਾਂ ਜੋ ਲੋਕਾਂ ਨੂੰ ਇਸ਼ਤਿਹਾਰੀਬਾਜ਼ੀ ਸਰਕਾਰ ਦੀਆਂ ਨਾਕਾਮੀਆਂ ਪਤਾ ਲੱਗ ਸਕੇ | ਇਸ ਮੌਕੇ ਪਵਨ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਨੌਜਵਾਨ ਆਗੂ ਦਿਲਬਾਗ ਬਾਗੀ ਸ਼ਰਮਾ, ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਸੁਰਜੀਤ ਸਿੰਘ ਬਾਬਾ, ਭੂਸ਼ਨ ਰੋਮਾਣਾ, ਟੋਨੀ ਡੋਡ ਜ਼ਿਲ੍ਹਾ ਜਨਰਲ ਸਕੱਤਰ, ਵਿਕਾਸ ਘੰਟੀ ਬਲਾਕ ਪ੍ਰਧਾਨ, ਆਸ਼ੂ ਮਿੱਤਲ, ਮੰਨੂ ਗੋਇਲ, ਤੁਲਸੀ ਐਮ.ਸੀ., ਰੂਪ ਚੰਦ, ਟੋਜੀ ਬਰਾੜ, ਗਰੀਬ ਦਾਸ ਐਮ.ਸੀ., ਇਕਬਾਲ ਸਿੰਘ, ਪਰਮਜੀਤ ਅਰੋੜਾ, ਮੁਕੇਸ਼ ਗੋਇਲ ਪ੍ਰਧਾਨ ਅਗਰਵਾਲ ਸਭਾ, ਸੁਰਜੀਤ ਅਰੋੜਾ, ਰਕੇਸ਼ ਕੁਮਾਰ, ਬੱਬਲਾ ਬਰਾੜ, ਜੋਰਾ ਸਿੰਘ ਨੰਬਰਦਾਰ ਅਤੇ ਸਾਹਿਬ ਸਿੰਘ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |