18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕਣਕ ਦਾ ਨਾੜ ਤੇ ਝੋਨੇ ਦੀ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਅਜੀਤ ਡੈਸਕ 30-04-2026
ਜੈਤੋ, 29 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਖੇਤੀ ਵਿਰਾਸਤ ਮਿਸ਼ਨ ਵਲੋਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਦੇ ਚਾਰ ਜ਼ਿਲਿ੍ਹਆਂ ਵਿਚ ਪਿੰਡ ਪੱਧਰੀ ਕਿਸਾਨ ਬੈਠਕਾਂ ਕੀਤੀਆਂ ਗਈਆਂ | ਇਹ ਸੰਸਥਾ ਪਿਛਲੇ 21 ਸਾਲਾਂ ਤੋਂ ਕੁਦਰਤੀ ਖੇਤੀ, ਵਾਤਾਵਰਨ ਤੇ ਸਿਹਤ ਦੇ ਮੁੱਦਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ | ਇਸ ਸਿਲਸਿਲੇ ਤਹਿਤ ਫ਼ਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲਿ੍ਹਆਂ ਦੇ 120 ਪਿੰਡਾਂ ਵਿਚ ਮਿਸ਼ਨ ਵਲੋਂ ਆਰ.ਈ.ਸੀ.ਲਿਮਟਿਡ ਦੇ ਸੀ.ਐਸ.ਆਰ. ਵਿਭਾਗ ਆਰ.ਈ.ਸੀ. ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਕਿਸਾਨ ਬੈਠਕਾਂ ਕੀਤੀਆਂ ਗਈਆਂ | ਇਨ੍ਹਾਂ ਬੈਠਕਾਂ ' ਚ 3000 ਤੋਂ ਜ਼ਿਆਦਾ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਬੈਠਕਾਂ ਦੌਰਾਨ ਖੇਤੀ ਵਿਰਾਸਤ ਮਿਸ਼ਨ ਦੇ ਪ੍ਰਤੀਨਿਧਾਂ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਅਤੇ ਖਾਸ ਕਰ ਕੇ ਕਣਕ ਦਾ ਨਾੜ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ | ਕਿਸਾਨਾਂ ਨੂੰ ਪਰਾਲੀ ਜਾਂ ਨਾੜ ਨੂੰ ਖੇਤਾਂ ਵਿਚ ਹੀ ਡੀਕੰਪੋਜ਼ ਕਰਨ ਦੀ ਪ੍ਰੇਰਣਾ ਦਿੰਦਿਆਂ ਮਾਹਿਰਾਂ ਨੇ ਦੱਸਿਆ ਕਿ ਅਜਿਹਾ ਕਰਕੇ ਜ਼ਮੀਨ ਦੀ ਉਪਜਾਊ ਤਾਕਤ ਵਿਚ ਵਾਧਾ ਹੁੰਦਾ ਹੈ | ਇਸ ਨਾਲ ਖੇਤੀ ਲਾਗਤ ਘੱਟਦੀ ਹੈ ਅਤੇ ਵਾਤਾਵਰਨ ਵੀ ਪਲੀਤ ਨਹੀਂ ਹੁੰਦਾ | ਕਿਸਾਨਾਂ ਨੂੰ ਦੱਸਿਆ ਗਿਆ ਕਿ ਖੇਤੀ ਵਿਰਾਸਤ ਮਿਸ਼ਨ ਵਲੋਂ ਅੱਗ ਮੁਕਤ ਪਰਾਲੀ ਪ੍ਰਬੰਧਨ ਲਈ ਸਲਾਹ ਮਸ਼ਵਰਾ ਅਤੇ ਲੋੜੀਂਦੀਆਂ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਕਿਸਾਨ ਬੇ-ਝਿਜਕ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਕੇ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇ ਸਕਦੇ ਹਨ | ਬੈਠਕਾਂ ਦੌਰਾਨ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਨੂੰ ਛੱਡ ਕੇ ਹੋਰ ਫਸਲਾਂ ਬਾਰੇ ਸੋਚਣ ਲਈ ਵੀ ਹਲੂਣਿਆ ਗਿਆ | ਖੇਤੀ ਵਿਰਾਸਤ ਮਿਸ਼ਨ ਵਲੋਂ ਮਿਲਟ ਤੇ ਕਪਾਹ ਦੀ ਖੇਤੀ ਲਈ ਕੀਤੇ ਜਾ ਰਹੇ ਉੱਦਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ |
ਪਿਛਲੀ ਖ਼ਬਰ 25 ਟਰਾਲੀਆਂ ਤੂੜੀ ਅੱਗ ਲੱਗਣ ਨਾਲ ਸੜ ਕੇ ਸੁਆਹ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।