ਮਲੋਟ, 29 ਅਪ੍ਰੈਲ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨੋਲੋਜੀ (ਮਿਮਿਟ) ਮਲੋਟ ਵਿਖੇ ਮਕੈਨੀਕਲ ਵਿਭਾਗ ਵਲੋਂ ਅਜੋਕੇ ਯੁੱਗ ਵਿਚ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਲਈ ਤੇ ਕਾਗਜ਼ ਨੂੰ ਤਿਆਰ ਕਰਨ ਲਈ ਲੋੜੀਂਦੇ ਮਟੀਰੀਅਲ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਇਕ ਐਕਸਪਰਟ ਲੈਕਚਰ ਕਰਵਾਇਆ ਗਿਆ | ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਸੁਭਾਸ਼ ਅਹੁਜਾ ਨੇ ਦੱਸਿਆ ਕਿ ਸੰਸਥਾ ਦੇ ਪੁਰਾਣੇ ਵਿਦਿਆਰਥੀ ਇੰਜ. ਅਮਰੀਕਪਾਲ ਸਿੰਘ ਜੋ ਕਿ ਸੇਤੀਆ ਇੰਡਸਟਰੀਜ਼ ਲਿਮ: ਰੁਪਾਣਾ ਵਿਖੇ ਬਤੌਰ ਅਸਿਸਟੈਂਟ ਇੰਜੀਨੀਅਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਨੇ ਵਿਦਿਆਰਥੀਆਂ ਨੂੰ ਅੱਜ ਦੇ ਯੁੱਗ ਵਿਚ ਪੇਪਰ ਮੈਨੂਫੈਕਚਰਿੰਗ ਦੇ ਪੋ੍ਰਸੈਸ ਬਾਰੇ ਜਾਣਕਾਰੀ ਸਾਂਝੀ ਕੀਤੀ | ਇੰਜ. ਅਮਰੀਕਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੇਪਰ ਬਣਾਉਣ ਦੀ ਸੰਪੂਰਨ ਪ੍ਰਕਿਰਿਆ ਜਿਸ ਵਿਚ ਰਾਅ ਮਟੀਰੀਅਲ ਤੋਂ ਲੈ ਕੇ ਪੇਪਰ ਦੀ ਫਿਨੀਸਿੰਗ ਤੱਕ ਦੇ ਸਾਰੇ ਪਹਿਲੂਆਂ ਨਾਲ ਜਾਣੂੰ ਕਰਵਾਇਆ ਤੇ ਨਾਲ ਹੀ ਪੇਪਰ ਬਣਾਉਣ ਵਾਲੀ ਮਸ਼ੀਨ ਦੀ ਰੋਜ਼ਾਨਾ ਦੇਖਭਾਲ ਅਤੇ ਇਸ ਨੂੰ ਸਹੀ ਢੰਗ ਨਾਲ ਚਲਾਉਣ ਦੇ ਤਰੀਕੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਤਾਂ ਜੋ ਮਸ਼ੀਨ ਦਾ ਡਾਊਨਟਾਈਮ ਘੱਟ ਤੋਂ ਘੱਟ ਹੋਵੇ | ਇਸ ਮੌਕੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨਾਲ ਇਲੈਕਟੋ੍ਰਨਿਕਸ ਅਤੇ ਕਮਨੀਕੇਸ਼ਨ ਇੰਜ., ਕੰਪਿਊਟਰ ਸਾਇੰਸ ਐਂਡ ਇੰਜ. ਅਤੇ ਇੰਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਵੀ ਸ਼ਾਮਿਲ ਹੋਏ | ਸੰਸਥਾ ਤੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਮਕੈਨੀਕਲ ਵਿਭਾਗ ਨੂੰ ਇਹ ਪੋ੍ਰਗਰਾਮ ਕਰਵਾਉਣ ਲਈ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਉਦਯੋਗਾਂ ਵਿਚ ਆਉਣ ਵਾਲੀਆਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਕੈਨੀਕਲ ਵਿਭਾਗ ਦੇ ਕੋਆਰਡੀਨੇਟਰ ਡਾ. ਰਾਜੇਸ਼ ਚੌਧਰੀ, ਟੇ੍ਰਨਿੰਗ ਐਂਡ ਪਲੇਸਮੈਂਟ ਸੈਲ ਦੇ ਕੋਆਰਡੀਨੇਟਰ ਡਾ. ਰੁਤਾਸ਼ ਮਿੱਤਲ ਤੋਂ ਮਕੈਨੀਕਲ ਵਿਭਾਗ ਦੇ ਸਮੂਹ ਫੈਕਲਟੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |