18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਿਦਿਆਰਥਣਾਂ ਨੂੰ ਐਚ ਪੀ ਵੀ ਵੈਕਸੀਨ ਬਾਰੇ ਜਾਗਰੂਕ ਕੀਤਾ

ਅਜੀਤ ਡੈਸਕ 30-04-2026
ਸਾਦਿਕ, 29 ਅਪ੍ਰੈਲ (ਆਰ.ਐਸ.ਧੁੰਨਾ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ ਵਿਦਿਆਰਥਣਾਂ ਨੂੰ ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਕੀਤਾ ਗਿਆ | ਡਾ. ਹੁਸਨ ਪਾਲ ਨੇ ਦੱਸਿਆ ਕਿ ਜਿਸ ਲੜਕੀ ਨੇ ਆਪਣਾ 14ਵਾਂ ਜਨਮ ਦਿਨ ਮਨਾ ਲਿਆ ਹੋਵੇ ਤੇ 15ਵਾਂ ਜਨਮ ਦਿਨ ਨਹੀਂ ਮਨਾਇਆ ਇਹ ਨਵੀਂ ਐਚ.ਪੀ.ਵੀ ਵੈਕਸੀਨ ਉਸ ਲੜਕੀ ਨੂੰ ਲੱਗਣੀ ਹੈ | ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ 'ਤੇ ਲਗਾਈ ਜਾਵੇਗੀ | ਇਹ ਵੈਕਸੀਨ ਆਉਣ ਵਾਲੇ ਸਮੇਂ 'ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿਚ ਬਹੁਤ ਸਹਾਈ ਹੋਵੇਗੀ ਕਿਉਂਕਿ ਇਹ ਕੈਂਸਰ ਅÏਰਤਾਂ ਵਿਚ ਜ਼ਿਆਦਾ ਹੁੰਦਾ ਹੈ | ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿਚ ਸਰਕਾਰ ਵਲੋਂ ਮੁਫ਼ਤ ਲਗਾਈ ਜਾ ਰਹੀ ਹੈ ਤੇ ਇਹ ਵੈਕਸੀਨ ਮਾਪਿਆਂ ਦੀ ਸਹਿਮਤੀ ਨਾਲ ਹੀ ਲਗਾਈ ਜਾਵੇਗੀ | ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਵੈਕਸੀਨ ਮਾਰਕੀਟ ਵਿਚ ਪ੍ਰਾਈਵੇਟ ਤੌਰ 'ਤੇ ਵੀ ਲਗਾਈ ਜਾ ਰਹੀ ਹੈ ਜਿਸਦੀ ਕੀਮਤ ਹਜ਼ਾਰਾਂ ਰੁਪਏ ਵਿਚ ਹੈ ਪਰ ਇਸਦੇ ਉਲਟ ਸਰਕਾਰ ਵਲੋਂ ਇਹ ਵੈਕਸੀਨ ਸਰਕਾਰੀ ਹਸਪਤਾਲ ਵਿਚ ਮੁਫ਼ਤ ਲਗਾਈ ਜਾ ਰਹੀ ਹੈ | ਇਸ ਮੌਕੇ ਇਕਬਾਲ ਸਿੰਘ ਬਲਾਕ ਅਕਾਊਾਟੈਂਟ, ਸੁਰਜੀਤ ਸਿੰਘ ਸਿਹਤ ਵਰਕਰ, ਕਮਲਜੀਤ ਕੌਰ ਐਲ.ਐਚ. ਵੀ., ਅਨੁਰਾਧਾ ਰਾਣੀ ਤੇ ਵੀਰਪਾਲ ਕੌਰ ਏ. ਐਨ. ਐਮ, ਰਮਨਦੀਪ ਕੌਰ ਸੀ. ਐਚ. ਓ. ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਧਾਰ ਘਰ (ਜੇਲ੍ਹ) ਅੰਦਰ ਚਲਾਇਆ ਗਿਆ ਸਰਚ ਅਭਿਆਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ 'ਚ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।