ਕੋਟਕਪੂਰਾ, 30 ਅਪ੍ਰੈਲ (ਮੋਹਰ ਸਿੰਘ ਗਿੱਲ)-ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ 2 ਮਈ ਦਿਨ ਸ਼ਨਿੱਚਰਵਾਰ ਨੂੰ ਸ਼ਾਮ 6-30 ਤੋਂ 9:00 ਵਜੇ ਤੱਕ ਹੋਵੇਗਾ | ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਜਸਮੀਤ ਸਿੰਘ ਅਤੇ ਬਲਕਾਰ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਕਰਨ ਨਾਲ ਹੋਵੇਗੀ | ਉਪਰੰਤ 'ਸ੍ਰੀ ਸੁਖਮਨੀ ਸਾਹਿਬ ਜੀ' ਦੇ ਪਾਠ ਸੰਗਤੀ ਰੂਪ ਵਿਚ ਕੀਤੇ ਜਾਣਗੇ | ਇਸ ਤੋਂ ਇਲਾਵਾ ਵੀਰਾਂ ਅਤੇ ਭੈਣਾਂ ਦੁਆਰਾ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਜਾਵੇਗਾ | ਉਪਰੰਤ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਰੰਗ ਭਰੋ ਮੁਕਾਬਲਾ ਹੋਵੇਗਾ | ਸਮਾਪਤੀ 'ਤੇ ਲੰਗਰ ਅਤੁੱਟ ਵਰਤਾਇਆ ਜਾਵੇਗਾ |