03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮੋਟਰਸਾਈਕਲ ਤੇ ਕਾਰ ਹਾਦਸੇ 'ਚ ਨੌਜਵਾਨ ਦੀ ਮੌਤ

ਅਜੀਤ ਡੈਸਕ 01-05-2026
ਬਾਜਾਖਾਨਾ, 30 ਅਪ੍ਰੈਲ (ਜਗਦੀਪ ਸਿੰਘ ਗਿੱਲ)-ਸਥਾਨਕ ਭਗਤਾ ਭਾਈ ਕਾ-ਬਾਜਾਖਾਨਾ ਮਾਰਗ 'ਤੇ ਪਿੰਡ ਡੋਡ ਦੇ ਨਜ਼ਦੀਕ ਇਕ ਕਾਰ ਅਤੇ ਮੋਟਰ ਸਾਈਕਲ ਦੀ ਆਪਸੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰੋੜੀਕਪੂਰਾ ਵਜੋਂ ਹੋਈ ਹੈ | ਮਿ੍ਤਕ ਗੁਰਪ੍ਰੀਤ ਸਿੰਘ ਆਪਣੀ ਕਿਸੇ ਰਿਸ਼ਤੇਦਾਰੀ ਵਿਚ ਮੋਟਰ ਸਾਈਕਲ ਨੰਬਰ ਪੀ.ਫ਼ੀ. 61 ਏ-2239 'ਤੇ ਜਾ ਰਿਹਾ ਸੀ ਕਿ ਅਚਾਨਕ ਪਿੰਡ ਡੋਡ ਪਾਸ ਕਾਰ ਨੰਬਰ ਐਚ.ਆਰ.11 ਐਮ-1663 ਨਾਲ ਟੱਕਰਾ ਗਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸੀ.ਐਚ.ਸੀ. ਬਾਜਾਖਾਨਾ ਵਿਖੇ ਲਿਆਂਦਾ ਗਿਆ ਜਿਥੇ ਤਾਇਨਾਤ ਡਾਕਟਰ ਵਲੋਂ ਗੁਰਪ੍ਰੀਤ ਸਿੰਘ ਨੂੰ ਮਿ੍ਤਕ ਐਲਾਨਿਆ ਗਿਆ | ਮਿ੍ਤਕ ਆਪਣੇ ਪਿੱਛੇ ਧਰਮ ਪਤਨੀ ਅਤੇ ਇਕ ਬੇਟਾ ਨੂੰ ਛੱਡ ਗਿਆ ਹੈ |
ਪਿਛਲੀ ਖ਼ਬਰ ਬਚ ਟੁੱਟੀਆਂ ਸੜਕਾਂ ਤੋਂ ਵੱਟਾ-ਵੱਟਾ ਟਾਇਰਾਂ ਦਾ ਵੈਰੀ... ਅਗਲੀ ਖ਼ਬਰ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।