03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਦੇ ਵਰਕਰ ਅੱਜ ਸੰਗਰੂਰ ਰੈਲੀ 'ਚ ਸ਼ਿਰਕਤ ਕਰਨਗੇ

ਅਜੀਤ ਡੈਸਕ 01-05-2026
ਜੈਤੋ, 30 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਤੋਂ ਵੱਡੀ ਗਿਣਤੀ 'ਚ ਸਾਥੀ ਪਰਿਵਾਰਾਂ ਸਮੇਤ 1 ਮਈ ਨੂੰ ਸੰਗਰੂਰ ਰੈਲੀ ਵਿਚ ਸ਼ਿਰਕਤ ਕਰਨਗੇ ਦੇ ਸਬੰਧ ਵਿਚ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਅਮਨਦੀਪ ਸ਼ਰਮਾ, ਸਕੱਤਰ ਲਖਵਿੰਦਰ ਸਿੰਘ, ਰਾਮਪ੍ਰੀਤ ਸਿੰਘ, ਜਸਕਰਨ ਸਿੰਘ, ਸੰਦੀਪ ਸਿੰਘ, ਜਸਪ੍ਰੀਤ ਸਿੰਘ, ਅਨੀਤਾ ਰਾਣੀ, ਸਲਾਹਕਾਰ ਬਲ ਬਾਹਦਰ ਸਿੰਘ ਅਤੇ ਖਜ਼ਾਨਚੀ ਸੁਰਿੰਦਰ ਸਿੰਘ ਸਾਦਿਕ ਆਦਿ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੜਾਈ ਸਿਰਫ਼ ਇਕ ਜ਼ਿਲ੍ਹੇ ਦੀ ਨਹੀਂ, ਸਗੋਂ ਸਾਰੇ ਪੰਜਾਬ ਦੇ ਫ਼ਰਦ ਕੇਂਦਰ ਕਰਮਚਾਰੀਆਂ ਦੀ ਸਾਂਝੀ ਲੜਾਈ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਲਈ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਉਨ੍ਹਾਂ ਲਈ ਪਾਲਸੀ-ਨੀਤੀ ਬਣਾ ਕੇ ਸਰਕਾਰੀ ਵਿਭਾਗਾਂ ਵਿਚ ਲਿਆਂਦਾ ਜਾਵੇਗਾ, ਪਰ ਇਹ ਵਾਅਦੇ ਹਕੀਕਤ ਵਿਚ ਪੂਰੇ ਨਹੀਂ ਹੋਏ | ਇਸ ਮੌਕੇ ਹੋਰ ਜ਼ਿਲਿ੍ਹਆਂ ਦੇ ਸਾਥੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿਚ ਸੰਗਰੂਰ ਰੈਲੀ ਵਿਚ ਸ਼ਾਮਿਲ ਹੋਣਗੇ |
ਪਿਛਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।