02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ- ਮਾਮਲਾ ਦਰਜ

ਅਜੀਤ ਡੈਸਕ 01-05-2026

ਗਿੱਦੜਬਾਹਾ, 30 ਅਪੈ੍ਰਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਗਦੀਸ਼ ਸਿੰਘ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਜਦੋਂ ਪਿੰਡ ਕੋਟਭਾਈ ਤੋਂ ਪਿੰਡ ਭਲਾਈਆਣਾ ਨੂੰ ਜਾ ਰਹੇ ਸਨ, ਤਾਂ ਇਲਾਹੀਆ ਪੀਰ ਡੇਰਾ ਦੇ ਨਜ਼ਦੀਕ ਦਰੱਖ਼ਤ ਹੇਠਾਂ ਇਕ ਵਿਅਕਤੀ ਬੈਠਾ ਦਿਖਾਈ ਦਿੱਤਾ, ਜੋ ਇਕ ਕਾਲੇ ਰੰਗ ਦੇ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰ ਰਿਹਾ ਸੀ | ਉਕਤ ਵਿਅਕਤੀ ਨੂੰ ਪੁਲਿਸ ਵਲੋਂ ਕਰਨ ਉਪਰੰਤ ਜਦੋਂ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਗਈ ਤਾਂ ਉਸ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਮੱਲਣ ਵਜੋਂ ਹੋਈ ਹੈ | ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਮਿਸਲ ਸਤਲੁਜ ਵਲੋਂ ਰਣਪਿੰਦਰਜੀਤ ਸਿੰਘ ਗੋਲਡੀ ਹਲਕਾ ਫ਼ਰੀਦਕੋਟ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।