ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਸੇਵਾ ਮੁਕਤ ਐਡੀਸ਼ਨਲ ਐਮ.ਡੀ. ਗੁਰਮੀਤ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਤੇਜਾ ਸਿੰਘ ਬਰਾੜ ਕਾਹਨ ਸਿੰਘ ਵਾਲਾ ਦੇ ਦਿਹਾਂਤ 'ਤੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਐਮ.ਪੀ. ਸਰਬਜੀਤ ਸਿੰਘ ਖਾਲਸਾ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਗੁਰਮੀਤ ਸਿੰਘ ਰਾਣਾ ਸੋਢੀ, ਸੁਨੀਲ ਜਾਖੜ ਪ੍ਰਧਾਨ ਪੰਜਾਬ ਭਾਜਪਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਬਲਜਿੰਦਰ ਸਿੰਘ ਜਟਾਣਾ ਸਾਬਕਾ ਐਮ.ਡੀ., ਅਮਿਤੋਜ ਮਾਨ, ਨਵਤੇਜ ਸਿੰਘ ਕਾਉਣੀ, ਭਾਈ ਰਾਹੁਲ ਸਿੰਘ ਸਿੱਧੂ, ਨਵਦੀਪ ਸਿੰਘ ਬੱਬੂ ਬਰਾੜ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਬਲਦੇਵ ਸਿੰਘ ਫ਼ੱਤਣਵਾਲਾ, ਨਰਿੰਦਰਪਾਲ ਸਿੰਘ ਰੂਬੀ ਸਾਬਕਾ ਪੁਲਿਸ ਅਧਿਕਾਰੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ |