02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਿੰਡ ਸਿਰਸੜੀ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ

ਅਜੀਤ ਡੈਸਕ 01-05-2026
ਕੋਟਕਪੂਰਾ, 30 ਅਪ੍ਰੈਲ (ਮੋਹਰ ਸਿੰਘ ਗਿੱਲ)-ਪਿੰਡ ਸਿਰਸੜੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ | ਇਹ ਬੱਸ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਬਰਾੜ ਵਲੋਂ ਰਵਾਨਾ ਕੀਤੀ | ਸ: ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਰਾਹੀਂ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜਨ ਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਆਵੇ | ਬੱਸ ਦੀ ਰਵਾਨਗੀ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਬਲਾਕ ਕੋਆਰਡੀਨੇਟਰ ਸੋਮਾ ਬਰਾੜ, ਯੂਥ ਬਲਾਕ ਪ੍ਰਧਾਨ ਜਗਦੀਪ ਸਿੰਘ, ਜਗਤਾਰ ਸਿੰਘ ਗੱਗੀ, ਬਲਜੀਤ ਸਿੰਘ ਸਰਪੰਚ, ਜਗਦੀਪ ਸਿੰਘ ਭੰਗੂ, ਗੁਰਦਿੱਤਾ ਸਿੰਘ, ਜਗਤਾਰ ਸਿੰਘ ਤਾਰਾ, ਗੁਰਜੰਟ ਸਿੰਘ ਨੰਬਰਦਾਰ, ਸੁਸਾਇਟੀ ਪ੍ਰਧਾਨ ਲਖਬੀਰ ਸਿੰਘ, ਸ਼ਮਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫ਼ਾ ਪ੍ਰੀਖਿਆ 'ਚ ਪੰਜਾਬ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਰਾਜਸੀ ਆਗੂਆਂ ਨੇ ਗੁਰਮੀਤ ਸਿੰਘ ਬਰਾੜ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।