02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਅੰਤਰ ਹਾਊਸ ਲੇਖ-ਰਚਨਾ ਮੁਕਾਬਲੇ ਕਰਵਾਏ

ਅਜੀਤ ਡੈਸਕ 01-05-2026
ਫ਼ਰੀਦਕੋਟ, 30 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਗੁਰੂ ਰਵੀਦਾਸ ਜੀ ਦੀ ਬਾਣੀ ਤੇ ਸਮਾਜਿਕ ਬਰਾਬਰਤਾ' ਵਿਸ਼ੇ 'ਤੇ ਅੰਤਰ ਹਾਊਸ ਲੇਖ-ਰਚਨਾ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸਮਾਜਿਕ ਬਰਾਬਰਤਾ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋ. ਬੀਰਇੰਦਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਲਾਲਾ ਲਾਜਪਤ ਰਾਏ ਹਾਊਸ ਦੀ ਵਿਦਿਆਰਥਣ ਸੀਮਾ ਰਾਣੀ ਨੇ ਪਹਿਲਾ, ਸਰਦਾਰ ਪਟੇਲ ਹਾਊਸ ਦੀਆਂ ਵਿਦਿਆਰਥਣਾਂ ਸੰਜਨਾ ਰਾਣੀ ਨੇ ਦੂਜਾ ਤੇ ਮਨਿੰਦਰਪਾਲ ਸ਼ਰਮਾ ਨੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਤੇ ਸਮੂਹ ਅਧਿਆਪਕਾਂ ਵਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਪ੍ਰਦਾਨ ਕੀਤੇ ਗਏ | ਇਸ ਮੌਕੇ ਸਮੂਹ ਹਾਊਸ ਇੰਚਾਰਜ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ 'ਚ ਅੰਤਰ-ਸਦਨ ਫ਼ੁੱਟਬਾਲ ਮੁਕਾਬਲੇ ਸਮਾਪਤ ਅਗਲੀ ਖ਼ਬਰ ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫ਼ਾ ਪ੍ਰੀਖਿਆ 'ਚ ਪੰਜਾਬ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।