02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਦਿੱਤਾ ਧਰਨਾ

ਅਜੀਤ ਡੈਸਕ 01-05-2026

ਦਿੜ੍ਹਬਾ ਮੰਡੀ, 30 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਲੰਮੇ ਲੰਮੇ ਕੱਟਾਂ ਖ਼ਿਲਾਫ਼ ਪਾਵਰਕਾਮ ਡਵੀਜ਼ਨ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ | ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਲਈ ਬਿਜਲੀ ਦਾ ਪ੍ਰਬੰਧ ਕਰਨ ਵਿੱਚ ਪੰਜਾਬ ਸਰਕਾਰ ਫ਼ੇਲ੍ਹ ਰਹੀ ਹੈ | ਜਿਸ ਕਰਕੇ ਬਿਜਲੀ ਦੇ ਲੰਮੇ ਲੰਮੇ ਕੱਟ ਲੱਗ ਰਹੇ ਹਨ | ਬਿਜਲੀ ਕੱਟਾਂ ਕਾਰਨ ਸਾਰੇ ਵਰਗਾਂ ਦੇ ਲੋਕ ਪ੍ਰੇਸ਼ਾਨ ਹਨ | ਝੋਨੇ ਦਾ ਸੀਜ਼ਨ ਨੇੜੇ ਆ ਰਿਹਾ ਹੈ | ਫਿਰ ਵੀ ਪੰਜਾਬ ਸਰਕਾਰ ਬਿਜਲੀ ਪ੍ਰਬੰਧ ਕਰਨ ਪ੍ਰਤੀ ਗੰਭੀਰ ਨਹੀਂ ਹੈ | ਅੱਤ ਦੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਗਰਮੀ ਤੋਂ ਪਹਿਲਾਂ ਹੀ ਬਿਜਲੀ ਦੇ ਪ੍ਰਬੰਧ ਕਰਨੇ ਜ਼ਰੂਰੀ ਸਨ | ਉਨ੍ਹਾਂ ਕਿਹਾ ਕਿ ਜੇਕਰ ਸਪਲਾਈ ਵਿੱਚ ਸੁਧਾਰ ਨਾ ਕੀਤਾ ਤਾਂ ਪੰਜਾਬ ਸਰਕਾਰ ਖ਼ਿਲਾਫ਼ ਹੋਰ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਮਾਸਟਰ ਬਲਵਿੰਦਰ ਸਿੰਘ ਕੌਹਰੀਆਂ, ਹਰਪਾਲ ਸਿੰਘ ਖਡਿਆਲ, ਸਤਗੁਰ ਸਿੰਘ ਘੁਮਾਣ, ਹਰਜਿੰਦਰ ਸਿੰਘ ਢੰਡੋਲੀ, ਝੰਡਾ ਸਿੰਘ ਖੇਤਲਾ, ਬਿੱਕਰ ਸਿੰਘ ਪਾਟਿਆਂ ਵਾਲੀ, ਜੱਗਾ ਸਿੰਘ ਛਾਜਲਾ, ਸੁਭਾਸ਼ ਗੋਇਲ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ ਅਗਲੀ ਖ਼ਬਰ ਸਰਕਾਰੀ ਹਸਪਤਾਲ ਸਾਦਿਕ ਵਿਖ਼ੇ ਮਰੀਜ਼ਾਂ ਨੂੰ ਹਾਈਪਰਟੇਸ਼ਨ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।