02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਜਲੀ ਦੇ ਕੱਟਾਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ

ਮਲੋਟ ਵਿਖੇ ਰੋਸ ਧਰਨੇ ਮੌਕੇ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ | (ਸੱਜੇ) ਮਲੋਟ ਵਿਖੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਹੋਰ | ਤਸਵੀਰਾਂ : ਪਾਟਿਲ <br/> 01-05-2026
ਮਲੋਟ, 30 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਐੱਸ.ਡੀ.ਐੱਮ. ਦਫ਼ਤਰ ਵਿਖੇ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਵਿਰੋਧ 'ਚ ਧਰਨਾ ਦਿੱਤਾ ਗਿਆ, ਜਿਸ ਨੂੰ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ, ਚੇਅਰਮੈਨ ਬਸੰਤ ਸਿੰਘ ਕੰਗ ਤੇ ਹੋਰ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਵਿਧਾਨ ਸਭਾ ਹਲਕਾ ਮਲੋਟ ਦੇ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਨੇ ਕਿਹਾ ਕਿ ਨਿੱਤ ਦਿਨ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ, ਜਿਸ 'ਚ ਪੰਜਾਬ ਸਰਕਾਰ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਤਾਂ ਬਿਜਲੀ ਸਰਪਲੱਸ ਹੈ | ਉਨ੍ਹਾਂ ਕਿਹਾ ਕਿ ਦਿਨ ਦੇ ਕੱਟਾਂ ਦੀ ਸਮਝ ਆਉਂਦੀ ਹੈ ਕਿ ਕਣਕ ਦੀ ਵਾਢੀ ਕਰਕੇ ਦਿਨ ਵੇਲੇ ਸੱਤ-ਅੱਠ ਘੰਟਿਆਂ ਦਾ ਕੱਟ ਲੱਗਦਾ ਹੈ, ਪਰ ਜਦ ਸਾਰੇ ਦਿਨ ਦੇ ਥੱਕੇ ਕਿਸਾਨ ਜਾਂ ਮਜ਼ਦੂਰ ਸ਼ਾਮ ਨੂੰ ਆ ਕੇ ਘਰ ਉਨ੍ਹਾਂ ਨੇ ਆਰਾਮ ਕਰਨਾ ਹੁੰਦਾ ਹੈ ਤਾਂ ਉਦੋਂ ਵੀ ਬਿਜਲੀ ਨਾ ਹੋਣ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਆਮ ਵਸਨੀਕ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾ-ਕਾਮਯਾਬ ਸਰਕਾਰ ਕਹੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਸਮੇਂ ਦੀ ਸਰਕਾਰ ਨੂੰ ਜਗਾਉਣਾ ਚਾਹੁੰਦਾ ਹੈ ਤੇ ਕਹਿਣਾ ਚਾਹੁੰਦਾ ਹੈ ਕਿ ਉਹ ਜ਼ਮੀਨੀ ਹਕੀਕਤਾਂ ਦੇਖੇ, ਜਿੱਥੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਹੋਏ ਪਏ ਹਨ | ਉਨ੍ਹਾਂ ਕਿਹਾ ਕਿ ਵੱਡੇ ਉਦਯੋਗ ਚਾਹੇ ਛੋਟੀਆਂ ਵਰਕਸ਼ਾਪਾਂ ਹਨ, ਕਿਸਾਨ, ਮਜ਼ਦੂਰ, ਦੁਕਾਨਦਾਰ ਬਿਜਲੀ ਦੇ ਕੱਟਾਂ ਕਰਕੇ ਸਾਰੇ ਲੋਕਾਂ ਦਾ ਬੁਰਾ ਹਾਲ ਹੈ | ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸਰਪਲੱਸ ਹੋਈ ਬਿਜਲੀ ਅਜੇ ਤੱਕ ਐਨੀ ਕੁ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਪੂਰੀ ਦਿੱਤੀ ਜਾ ਸਕਦੀ ਹੈ, ਪਰ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਬਿਜਲੀ ਸਹੀ ਢੰਗ ਨਾਲ ਵੰਡ ਵੀ ਨਹੀਂ ਦੇ ਸਕੀ | ਇਸ ਮੌਕੇ ਚੇਅਰਮੈਨ ਬਸੰਤ ਸਿੰਘ ਕੰਗ, ਸੁਖਿੰਦਰ ਸਿੰਘ ਭੁੱਲਰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲੱਪੀ ਈਨਾਖੇੜਾ, ਕੁਲਬੀਰ ਸਿੰਘ ਕੋਟਭਾਈ, ਗੁਰਦੀਪ ਸਿੰਘ ਲੰਬੀ, ਸਰੋਜ ਸਿੰਘ ਸਰਪੰਚ, ਪ੍ਰਧਾਨ ਅਸ਼ੋਕ ਬਜਾਜ, ਸਰਪੰਚ ਗੁਰਤੇਜ ਸਿੰਘ ਤਰਖਾਣਵਾਲਾ, ਪਿੰਦਰ ਕੰਗ, ਐੱਮ.ਸੀ. ਹੈਪੀ ਮੱਕੜ, ਸੱਤਪਾਲ ਭੂੰਦੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੂਰਾ ਪੋਸਤ ਸਮੇਤ 3 ਕਾਬੂ ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।