02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ 6 ਨੂੰ

ਅਜੀਤ ਡੈਸਕ 01-05-2026
ਮਲੋਟ, 30 ਅਪ੍ਰੈਲ (ਪਾਟਿਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਕਿਰਨਜੀਤ ਕੌਰ ਤੇ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਦੱਸਿਆ ਕਿ 6 ਮਈ ਨੂੰ ਹਲਕਾ ਵਿਧਾਇਕਾ ਤੇ ਕੈਬਨਿਟ ਡਾ. ਬਲਜੀਤ ਕੌਰ ਦੇ ਘਰ ਦੇ ਸਾਹਮਣੇ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਰੋਸ ਪ੍ਰਦਰਸ਼ਨ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋ ਉਲੀਕੀ ਗਈ ਸੰਘਰਸ਼ ਦੀ ਰੂਪਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ | ਯੂੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ-ਹੈਲਪਰਾਂ ਦਾ ਮਾਣਭੱਤਾ ਦੁੱਗਣਾ ਕਰੇ, ਆਂਗਣਵਾੜੀ ਕੇਂਦਰਾਂ 'ਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀਆਂ 'ਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਡੀ ਗਿਣਤੀ 'ਚ ਭਾਗ ਲੈਣਗੀਆਂ |
ਪਿਛਲੀ ਖ਼ਬਰ ਖ਼ਾਲੀ ਪਲਾਟ 'ਚ ਅਚਾਨਕ ਲੱਗੀ ਅੱਗ-ਵੱਡੇ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਚੂਰਾ ਪੋਸਤ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।