02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗਿੱਦੜਬਾਹਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਖ਼ਿਲਾਫ਼ ਪ੍ਰਦਰਸ਼ਨ

ਅਜੀਤ ਡੈਸਕ 01-05-2026
ਗਿੱਦੜਬਾਹਾ, 30 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ, ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਹਲਕਾ ਪੱਧਰ 'ਤੇ ਦਿੱਤੇ ਜਾਣ ਵਾਲੇ ਰੋਸ ਧਰਨਿਆਂ ਦੀ ਕੜੀ ਤਹਿਤ ਗਿੱਦੜਬਾਹਾ ਵਿਖੇ ਐੱਸ.ਡੀ.ਐੱਮ. ਦਫ਼ਤਰ ਅੱਗੇ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਲੰਬੇ ਸਮੇਂ ਬਾਅਦ ਪਹਿਲੀ ਵਾਰ ਗਿੱਦੜਬਾਹਾ ਵਿਖੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਕੀਤੇ ਗਏ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਹਲਕੇ ਅੰਦਰ ਅਕਾਲੀ ਦਲ ਦੀ ਸਾਖ਼ ਅਜੇ ਮਜ਼ਬੂਤ ਹੈ | ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਪਹਿਲਾਂ 5 ਸਾਲ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਕੁੱਝ ਵੀ ਨਹੀਂ ਸੰਵਾਰਿਆ | ਫ਼ਿਰ ਪੰਜਾਬ 'ਚ 'ਆਪ' ਵਲੋਂ ਵੱਡੇ-ਵੱਡੇ ਸਬਜਬਾਜ ਦਿਖਾ ਕੇ ਸਰਕਾਰ ਤਾਂ ਬਣਾ ਲਈ, ਪਰ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ, ਸਗੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋੜਵੰਦਾਂ ਲਈ ਚਾਲੂ ਕੀਤੀਆਂ ਸਕੀਮਾਂ ਨੂੰ ਬੰਦ ਹੀ ਕਰ ਦਿੱਤਾ ਗਿਆ ਹੈ | ਇਸ ਮੌਕੇ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਵਣਵਾਲਾ, ਬੀਬੀ ਗੁਰਦਿਆਲ ਕੌਰ ਮੱਲਣ, ਵਕੀਲ ਗੁਰਮੀਤ ਸਿੰਘ ਮਾਨ, ਵਕੀਲ ਗੁਰਪਿੰਕਸ ਸਿੰਘ ਮਾਨ, ਸਰਕਲ ਪ੍ਰਧਾਨ ਚਰਨਜੀਤ ਸਿੰਘ ਭੂੰਦੜ, ਬਲਵੰਤ ਸਿੰਘ ਗੁਰੂਸਰ, ਸਰਦੂਲ ਸਿੰਘ ਕੋਟਭਾਈ, ਗੁਰਚਰਨ ਸਿੰਘ ਚੇਅਰਮੈਨ, ਬਲਕਰਨ ਸਿੰਘ ਮੱਲਣ, ਬਲਵਿੰਦਰ ਸਿੰਘ ਐੱਮ.ਡੀ., ਭਗਵਾਨ ਸਿੰਘ ਸੂਰੇਵਾਲਾ, ਜਿਮੀ ਸੁਖਨਾ, ਜਸਕਰਨ ਸਿੰਘ ਮਨੀਆਂਵਾਲਾ, ਬਲਕਾਰ ਸਿੰਘ, ਇਕਬਾਲ ਸਿੰਘ ਨੰਬਰਦਾਰ, ਸੁਖਦੇਵ ਸਿੰਘ ਪਟਵਾਰੀ, ਗੁਰਦੀਪ ਸਿੰਘ ਬਰਾੜ ਮਧੀਰ, ਬਲਜਿੰਦਰ ਸਿੰਘ ਕਾਉਣੀ, ਕਾਲਾ ਕਾਉਣੀ, ਗੁਰਦੇਵ ਸਿੰਘ, ਫਰਜਿਦਰ ਸਿੰਘ, ਗੁਰਦੀਪ ਸਿੰਘ ਛੱਤਿਆਣਾ, ਦਲਜੀਤ ਸਿੰਘ, ਸੁਰਜੀਤ ਸਿੰਘ, ਤੇਜਾ ਸਿੰਘ, ਰੇਸ਼ਮ ਸਿੰਘ, ਗੁਰਲਾਭ ਸਿੰਘ, ਦਰਸ਼ਨ ਸਿੰਘ ਕੋਟਲੀ, ਬਲਤੇਜ ਸਿੰਘ, ਸੁਖਜੀਤ ਸਿੰਘ ਸਰਪੰਚ, ਜਗਦੀਪ ਸਿੰਘ, ਮੀਤਾ ਸਿੰਘ, ਬਲਵਿੰਦਰ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |
ਪਾਵਰਕਾਮ ਠੇਕਾ ਕਾਮਿਆਂ ਨੇ ਵਿੱਤ ਮੰਤਰੀ ਦਾ ਪੁਤਲਾ ਫ਼ੂਕਿਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਵਲੋਂ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ, ਘੱਟੋ-ਘੱਟ ਗੁਜ਼ਾਰੇ ਯੋਗ ਤਨਖ਼ਾਹ ਲਾਗੂ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਝੁਲਸ ਗਏ ਕਾਮਿਆਂ ਤੇ ਮੌਤ ਦੇ ਮੂੰਹ ਪਏ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ, ਪੱਕੀ ਪੈਨਸ਼ਨ ਦੀ ਗਾਰੰਟੀ ਕਰਨ ਤੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ | ਪ੍ਰੈੱਸ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਕੇਸਰ ਸਿੰਘ, ਸਰਕਲ ਸਕੱਤਰ ਮਨਜਿੰਦਰ ਸਿੰਘ, ਖ਼ਜ਼ਾਨਚੀ ਸੁਖਰਾਜ ਸਿੰਘ, ਡਵੀਜ਼ਨ ਪ੍ਰਧਾਨ ਬਲਰਾਜ ਸਿੰਘ, ਖ਼ਜ਼ਾਨਚੀ ਗੁਰਵਿੰਦਰ ਸਿੰਘ, ਜਨਰਲ ਸਕੱਤਰ ਮੇਜਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੇ 16 ਦਿਨ ਲਗਾਤਾਰ ਹੜਤਾਲ ਕਰਕੇ ਬਿਜਲੀ ਮੰਤਰੀ ਸਮੇਤ ਅਮਨ ਅਰੋੜਾ ਤੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਸਿੱਟੇ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਬਿਜਲੀ ਮੰਤਰੀ ਨਾਲ ਬੈਠਕ ਹੋਈ ਅਤੇ 30 ਅਪ੍ਰੈਲ ਨੂੰ ਮੀਟਿੰਗ ਕਰਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ | ਪਰ ਅੱਜ ਪੰਜਾਬ ਸਰਕਾਰ ਵਲੋਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਤੇ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ | ਇਸ ਰੋਸ ਵਜੋਂ ਜਥੇਬੰਦੀ ਵਲੋਂ ਅੱਜ ਮੁਕੰਮਲ ਹੜਤਾਲ ਸ਼ੁਰੂ ਕਰਕੇ ਵਿੱਤ ਮੰਤਰੀ ਸਮੇਤ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ ਗਏ | ਆਗੂਆਂ ਨੇ ਕਿਹਾ ਕਿ 1 ਮਈ ਨੂੰ ਮਈ ਦਿਵਸ ਮੌਕੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੀ.ਆਈ.ਐਸ.ਸੀ.ਈ. ਨੇ 10ਵੀਂ ਅਤੇ 12ਵੀਂ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਕਸੀਅਨ ਦਫ਼ਤਰ ਬਾਦਲ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।