ਗੱਗੜਪੁਰ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ
ਅਜੀਤ ਡੈਸਕ
01-05-2026
ਸੰਗਰੂਰ, 30 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)ਸ਼ੋ੍ਰਮਣੀ ਅਕਾਲੀ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਚਰਨਜੀਤ ਸਿੰਘ ਗੱਗੜਪੁਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਉੱਤੇ ਟਕਸਾਲੀ ਅਕਾਲੀ ਵਰਕਰਾਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ | ਧਰਮ ਯੁੱਧ ਮੋਰਚਾ 1982 ਤੋਂ ਅਤੇ ਖਾੜਕੂ ਸੰਘਰਸ਼ ਦੌਰਾਨ ਆਪਣਾ ਯੋਗਦਾਨ ਪਾਉਂਦੇ ਆ ਰਹੇ ਚਰਨਜੀਤ ਸਿੰਘ ਗੱਗੜਪੁਰ ਨੇ ਜਿੱਥੇ ਜੇਲ੍ਹਾਂ ਕੱਟੀਆਂ ਉੱਤੇ ਉਨ੍ਹਾਂ ਨੂੰ ਨਿਸ਼ਕਾਮ ਕੀਰਤਨੀਏ ਹੋਣ ਦਾ ਵੀ ਮਾਣ ਹਾਸਲ ਹੈ |