01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਭਾਜਪਾ ਵਲੋਂ ਨਗਰ ਕੌਂਸਲ ਸਾਹਮਣੇ ਲੱਗੇ ਕੂੜੇ ਦੇ ਡੰਪ ਨੂੰ ਚੁਕਵਾਉਣ ਲਈ ਪ੍ਰਦਰਸ਼ਨ

ਅਜੀਤ ਡੈਸਕ 01-05-2026
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਦੇ ਸਾਹਮਣੇ ਲੱਗੇ ਕੂੜੇ ਦੇ ਡੰਪ ਨੂੰ ਚੁਕਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਰੋਸ ਪ੍ਰਦਰਸ਼ਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਸਾਂਝੀ ਅਗਵਾਈ ਹੇਠ ਹੋਇਆ, ਜਿਸ 'ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਇਸ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ | ਬੁਲਾਰਿਆਂ ਨੇ ਕਿਹਾ ਕਿ ਇੱਥੇ ਲੰਬੇ ਸਮੇਂ ਤੋਂ ਕੂੜੇ ਦਾ ਢੇਰ ਲੱਗਿਆ ਪਿਆ ਹੈ, ਜਿਸ ਕਰਕੇ ਕੂੜਾ ਕਰਕਟ ਸੜਕ 'ਤੇ ਆ ਜਾਂਦਾ ਹੈ ਤੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਇਹ ਮੁੱਦਾ ਕਈ ਵਾਰ ਚੁੱਕਿਆ ਗਿਆ, ਪਰ ਇਸ ਦੇ ਬਾਵਜੂਦ ਨਗਰ ਕੌਂਸਲ ਵਲੋਂ ਕੂੜੇ ਦੇ ਢੇਰ ਇੱਥੋਂ ਹਟਵਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਪ੍ਰਦਰਸ਼ਨਕਾਰੀਆਂ ਵਲੋਂ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੰਡਲ ਚੜ੍ਹਦੀ ਕਲਾ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਭਟੇਜਾ ਮੇਲੂ, ਮੰਡਲ-3 ਦੇ ਪ੍ਰਧਾਨ ਰਾਜਿੰਦਰ ਭੁਜੀਆ, ਜ਼ਿਲ੍ਹਾ ਜਨਰਲ ਸਕੱਤਰ ਅਮਰਿੰਦਰ ਸਿੰਘ ਸੰਧੂ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਨੀ ਕਾਉਣੀ, ਜਨਰਲ ਸਕੱਤਰ ਵੀਸੂ ਚੌਧਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਲਵਾ ਸਕੂਲ ਵਿਖੇ ਅਥਲੈਟਿਕਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਲੰਬੀ 'ਚ ਤਕਸੀਮ ਤੇ ਗਿਰਦਾਵਰੀ ਕੇਸਾਂ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।