ਗਿੱਦੜਬਾਹਾ, 30 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ ਸੀ. ਆਈ. ਐੱਸ. ਸੀ. ਈ. ਦੇ ਸਾਲਾਨਾ ਅਥਲੈਟਿਕਸ ਮੁਕਾਬਲੇ ਕਰਵਾਏ ਗਏ, ਜਿਸ 'ਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਪ੍ਰਬੰਧਕੀ ਬੋਰਡ ਤੇ ਜਨਰਲ ਸਕੱਤਰ ਗੁਰਚਰਨ ਸਿੰਘ ਸਿੱਧੂ ਹਾਜ਼ਰ ਹੋਏ | ਇਸ ਮੌਕੇ ਏਕਾਂਕ ਮੋਂਗਾ ਨੇ ਦੱਸਿਆ ਕਿ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ 'ਚ ਦੋ ਦਿਨਾਂ ਸਾਲਾਨਾ ਅਥਲੈਟਿਕਸ ਮੁਕਾਬਲੇ ਕਰਵਾਏ ਗਏ ਹਨ | ਇਸ ਦੌਰਾਨ 14 ਸਕੂਲਾਂ ਦੇ 300 ਦੇ ਲਗਭਗ ਖਿਡਾਰੀਆਂ ਨੇ ਭਾਗ ਲਿਆ, ਜਿਸ 'ਚ ਵਿਦਿਆਰਥੀਆਂ ਨੇ ਆਪਣੀ ਵਧੀਆ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਅਥਲੈਟਿਕਸ ਮੁਕਾਬਲਿਆਂ 'ਚ ਓਵਰਆਲ ਮਾਲਵਾ ਸਕੂਲ ਜੇਤੂ ਰਿਹਾ | ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰੀਆ (ਸੇਵਾ ਮੁਕਤ) ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਸਾਡਾ ਜ਼ਰੂਰੀ ਅੰਗ ਹਨ | ਉਨ੍ਹਾਂ ਕਿਹਾ ਕਿ ਖਿਡਾਰੀਆਂ ਵਲੋਂ ਖੇਡ ਭਾਵਨਾ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ |