01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੁਲਿਸ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ

ਅਜੀਤ ਡੈਸਕ 01-05-2026
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ | ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ 'ਚ ਏ. ਐੱਸ. ਆਈ. ਗੁਰਾਦਿੱਤਾ ਸਿੰਘ, ਏ. ਐੱਸ. ਆਈ. ਰਸਾਲ ਸਿੰਘ, ਏ. ਐੱਸ. ਆਈ. ਸਿਕੰਦਰ ਸਿੰਘ, ਏ. ਐੱਸ. ਆਈ. ਗੁਰਮੇਲ ਸਿੰਘ ਸੂਰੇਵਾਲਾ ਸ਼ਾਮਿਲ ਹਨ | ਵਿਦਾਇਗੀ ਸਮਾਗਮ ਕਾਨਫ਼ਰੰਸ ਹਾਲ ਐੱਸ. ਐੱਸ. ਪੀ. ਦਫ਼ਤਰ ਵਿਖੇ ਹੋਇਆ, ਜਿੱਥੇ ਜੋਰਾ ਸਿੰਘ ਡੀ. ਐੱਸ. ਪੀ. ਅਤੇ ਦਫ਼ਤਰੀ ਸਟਾਫ਼ ਵੀ ਮੌਜੂਦ ਸਨ | ਐੱਸ. ਐੱਸ. ਪੀ. ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖ਼ਾਸ ਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਮੁਲਾਜ਼ਮਾਂ ਨੂੰ ਸਨਮਾਨਿਤ ਕਰ ਰਹੇ ਹਾਂ ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ | ਇਸ ਮੌਕੇ ਉਨ੍ਹਾਂ ਸੇਵਾ ਮੁਕਤ ਹੋ ਰਹੇ ਕਰਮਚਾਰੀ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਮਹਿਕਮਾ ਵਿਚ ਸੇਵਾ ਲਈ ਧੰਨਵਾਦ ਕੀਤਾ | ਵਿਦਾਇਗੀ ਸਮਾਗਮ 'ਚ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀਆਂ, ਦਫ਼ਤਰੀ ਸਟਾਫ਼ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ | ਸਟੇਜ ਸੈਕਟਰੀ ਵਜੋਂ ਏ. ਐੱਸ. ਆਈ. ਗੁਰਦੇਵ ਸਿੰਘ ਨੇ ਡਿਊਟੀ ਨਿਭਾਈ | ਇਸ ਮੌਕੇ ਏ. ਐੱਸ. ਆਈ. ਨਾਇਬ ਸਿੰਘ ਨੂਰੀ ਨੇ ਗੀਤ ਪੇਸ਼ ਕੀਤੇ | ਇਸ ਮੌਕੇ ਏ.ਐੱਸ.ਆਈ. ਨੇਮਪਾਲ ਹੈੱਡ ਕਲਰਕ, ਹਰਜਿੰਦਰ ਸਿੰਘ ਐੱਮ.ਟੀ.ਓ., ਦਫ਼ਤਰੀ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਕਿਡਜ਼ ਕਿੰਗਡਮ ਕਾਨਵੈਂਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਮਾਲਵਾ ਸਕੂਲ ਵਿਖੇ ਅਥਲੈਟਿਕਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।