01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਕਿਡਜ਼ ਕਿੰਗਡਮ ਕਾਨਵੈਂਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026
ਮਲੋਟ, 30 ਅਪ੍ਰੈਲ (ਪਾਟਿਲ)-ਕਿਡਜ਼ ਕਿੰਗਡਮ ਕਾਨਵੈਂਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡਮ ਅਮੀਸ਼ਕਾ ਤੇ ਮੈਡਮ ਵੀਣਾ ਵਲੋਂ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ ਗਿਆ, ਜਿਸ 'ਚ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਚੌਥੀ ਕਲਾਸ ਦੀ ਨਵਰੀਤ ਕੌਰ ਵਲੋਂ ਸੁੰਦਰ ਕਵਿਤਾ ਪੇਸ਼ ਕੀਤੀ ਗਈ, ਜਿਸ ਨਾਲ ਸਮਾਰੋਹ ਦੀ ਰੌਣਕ ਵਧ ਗਈ | ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਸ਼ੁਰੂਆਤ ਬਾਰੇ ਜਾਣੂ ਕਰਵਾਉਣ ਲਈ ਜਾਣਕਾਰੀਪੂਰਕ ਵੀਡੀਓ ਵੀ ਦਿਖਾਈ ਗਈ | ਪਿ੍ੰਸੀਪਲ ਵਲੋਂ ਸਹਾਇਕ ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਪ੍ਰੇਰਣਾਦਾਇਕ ਭਾਸ਼ਣ ਵੀ ਦਿੱਤਾ ਗਿਆ | ਸਾਰੇ ਸਹਾਇਕ ਕਰਮਚਾਰੀਆਂ ਨੂੰ ਉਨ੍ਹਾਂ ਦੀ ਨਿਸ਼ਠਾ ਤੇ ਮਿਹਨਤ ਲਈ ਸਨਮਾਨਿਤ ਕੀਤਾ ਗਿਆ ਤੇ ਤੋਹਫ਼ੇ ਦਿੱਤੇ ਗਏ | ਇਹ ਸਨਮਾਨ ਸਕੂਲ ਦੀ ਮੈਨੇਜਮੈਂਟ ਵਲੋਂ ਕੀਤਾ ਗਿਆ |
ਪਿਛਲੀ ਖ਼ਬਰ ਬ੍ਰਹਮਾਕੁਮਾਰੀਜ਼ ਸੰਸਥਾਨ ਨੇ 'ਪਰਿਵਾਰ ਵਿਚ ਮਧੁਰਤਾ, ਵਪਾਰ ਵਿਚ ਸਫ਼ਲਤਾ' ਸਮਾਗਮ ਅਗਲੀ ਖ਼ਬਰ ਪੁਲਿਸ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।