ਮਹਿਲ ਕਲਾਂ, 30 ਅਪ੍ਰੈਲ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਸਮੇਂ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਅਤੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਕਿਹਾ ਕਿ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਮਹੱਤਤਾ ਮਜ਼ਦੂਰਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਉਨ੍ਹਾਂ ਨੂੰ ਜਾਗਰੂਕ ਕਰਨਾ ਹੈ | ਇਹ ਮਿਹਨਤੀ ਲੋਕਾਂ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਹੈ | ਜਿਨ੍ਹਾਂ ਨੇ ਸਮਾਜ ਦੇ ਵਿਕਾਸ 'ਚ ਅਹਿਮ ਭੂਮਿਕਾ ਨਿਭਾਈ ਹੈ | ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਜ਼ਦੂਰ ਦਿਵਸ ਜਾਂ ਮਈ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ | ਸਕੂਲ ਵਿਚ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ | ਉਨ੍ਹਾਂ ਨੇ ਮਜ਼ਦੂਰ ਦਿਵਸ ਵਿਸ਼ੇ 'ਤੇ ਕਵਿਤਾਵਾਂ ਭਾਸ਼ਣ ਅਤੇ ਸਕਿੱਟਾਂ ਰਾਹੀਂ ਸੂਝਵਾਨ ਵਿਚਾਰ ਸਾਂਝੇ ਪੇਸ਼ ਕੀਤੇ | ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਇਸ ਸਮਾਰੋਹ ਵਿਚ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਅਤੇ ਸਾਰਥਿਕ ਯੋਜਨਾ ਯੋਗਦਾਨ ਲਈ ਸ਼ਲਾਘਾ ਕੀਤੀ | ਉਨ੍ਹਾਂ ਨੇ ਮਜ਼ਦੂਰਾਂ ਦੀ ਸਖ਼ਤ ਮਿਹਨਤ ਨੂੰ ਮਾਨਤਾ ਦੇਣ ਅਤੇ ਸਨਮਾਨਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਮਿਹਨਤ ਅਤੇ ਸਾਰੇ ਪੈਸਿਆਂ ਲਈ ਸਤਿਕਾਰ ਦੀਆਂ ਕਦਰਾਂ ਕੀਮਤਾਂ ਨੂੰ ਉਜਾਗਰ ਕੀਤਾ | ਇਸ ਸਮਾਗਮ ਵਿਦਿਆਰਥੀਆਂ ਲਈ ਮਜ਼ਦੂਰ ਦਿਵਸ ਦੀ ਭਾਵਨਾ ਨੂੰ ਸਿੱਖਣ ਪ੍ਰਗਟ ਕਰਨ ਅਤੇ ਮਨਾਉਣ ਲਈ ਇਕ ਪਲੇਅ ਪਲੇਟਫ਼ਾਰਮ ਵਜੋਂ ਕੰਮ ਕਰਦਾ ਹੈ |