31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਸਰਗਰਮ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਢਿੱਲਵਾਂ ਦੇ ਖੇਤਾਂ ਦਾ ਦੌਰਾ <br/>

ਪਿੰਡ ਢਿਲਵਾਂ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਤੇ ਐਸ.ਐਸ.ਪੀ. ਖੇਤਾਂ ਦਾ ਦੌਰਾ ਕਰਦੇ ਹੋਏ | ਤਸਵੀਰ : ਵਿਜੇ ਸ਼ਰਮਾ <br/> 01-05-2026
ਤਪਾ ਮੰਡੀ, 30 ਅਪ੍ਰੈਲ (ਵਿਜੇ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਕਣਕ ਦੇ ਨਾੜ ਨੂੰ ਅੱਗ ਲਗਾਏ ਜਾਣ ਵਿਰੁੱਧ ਸਰਗਰਮ ਹੈ | ਇਸ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵਲੋਂ ਪਿੰਡ ਢਿੱਲਵਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਜਿੱਥੇ ਨਾੜ ਸਾੜਨ ਦੇ ਮਾਮਲੇ ਆਏ ਸਨ | ਉਨ੍ਹਾਂ ਜਿੱਥੇ ਸਬੰਧਿਤ ਕਿਸਾਨਾਂ ਨੂੰ ਵਿਰੁੱਧ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ, ਉੱਥੇ ਫ਼ੀਲਡ ਟੀਮਾਂ ਨੂੰ ਚੌਕਸ ਰਹਿਣ ਦੀ ਸਖ਼ਤ ਹਦਾਇਤ ਕੀਤੀ | ਇਸ ਮੌਕੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਲਾਪਰਵਾਹੀ ਵਰਤਣ ਵਾਲੇ ਅਮਲੇ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਉੱਤੇ ਪੂਰਨ ਪਾਬੰਦੀ ਹੈ | ਇਸ ਲਈ ਨਾੜ ਨੂੰ ਅੱਗ ਨਾ ਲਾਈ ਜਾਵੇ, ਇਸ ਨਾਲ ਜਿੱਥੇ ਓਥੇ ਵਾਤਾਵਰਨ, ਜੀਵ ਜੰਤੂਆਂ, ਮਨੁੱਖੀ ਸਿਹਤ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ | ਇਸ ਲਈ ਕਿਸਾਨ ਇਸ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਖਪਾਲ ਸਿੰਘ, ਕਲੱਸਟਰ, ਨੋਡਲ ਅਫ਼ਸਰ ਤੇ ਹੋਰ ਅਧਿਕਾਰੀ, ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਥਾਣਾ ਮੁਖੀ ਸਰਬਜੀਤ ਸਿੰਘ ਰੰਗੀਆ ਨੇ ਇਕ ਹੋਰ ਨੌਜਵਾਨ ਨੂੰ ਨਸ਼ਾ ਛੱਡਣ ਲਈ ਪ੍ਰੇਰਿਆ <br/> ਅਗਲੀ ਖ਼ਬਰ ਰਾਮਬਾਗ ਵਿਖੇ ਛੋਟੇ ਇਕੱਠਾਂ ਵਾਸਤੇ ਬਣਾਏ ਗਏ 'ਮਿੰਨੀ ਸ਼ਾਂਤੀ ਹਾਲ' ਦਾ ਕੀਤਾ ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।