31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਫ਼ੀਲਡ ਟਰੇਨਰਾਂ ਨੇ ਜਨਗਣਨਾ ਸੰਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਜਾਣਕਾਰੀ <br/>

ਅਜੀਤ ਡੈਸਕ 01-05-2026
ਤਪਾ ਮੰਡੀ, 30 ਅਪ੍ਰੈਲ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਬ-ਡਵੀਜ਼ਨ ਤਪਾ ਦੇ ਐਸ.ਡੀ.ਐਮ. ਆਯੂਸ਼ ਗੋਇਲ ਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਤਹਿਤ ਸਵੈ-ਗਣਨਾ ਤਹਿਤ ਫ਼ੀਲਡ ਟਰੇਨਰ ਦਿਲਜੀਤ ਸਿੰਘ ਅਤੇ ਤੇਜਿੰਦਰ ਸਿੰਘ ਵਲੋਂ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ 15 ਮਈ ਤੋਂ ਸ਼ੁਰੂ ਹੋਣ ਵਾਲੀ ਮੁਹਿੰਮ ਸਬੰਧੀ ਟਰੇਨਿੰਗ ਦਿੱਤੀ ਗਈ | ਉਨ੍ਹਾਂ ਦੱਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਕਿਉਂਕਿ ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ ਖ਼ੁਦ ਜਾਣਕਾਰੀ ਭਰਨ ਦੀ ਸਹੂਲਤ ਵੀ ਮਿਲੇਗੀ | ਜਿਸ ਦੇ ਸਬੰਧ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਇੱਛੁਕ ਲੋਕ ਖ਼ੁਦ ਜਾਣਕਾਰੀ ਭਰ ਸਕਣ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ ਕਿ ਖ਼ੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ | ਇਸ ਸਬੰਧੀ ਨਗਰ ਕੌਂਸਲ ਦੇ ਤਰਸੇਮ ਚੰਦ ਖੀਲੂ ਆਦਿ ਸੁਪਰਵਾਈਜ਼ਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਗੁਰਦਰਸ਼ਨ ਸਿੰਘ ਬਰਾੜ ਅਤੇ ਗੁਰਸ਼ਰਨ ਸਿੰਘ ਠੀਕਰੀਵਾਲ ਦਾ ਕੀਤਾ ਸਨਮਾਨ... ਅਗਲੀ ਖ਼ਬਰ ਥਾਣਾ ਮੁਖੀ ਸਰਬਜੀਤ ਸਿੰਘ ਰੰਗੀਆ ਨੇ ਇਕ ਹੋਰ ਨੌਜਵਾਨ ਨੂੰ ਨਸ਼ਾ ਛੱਡਣ ਲਈ ਪ੍ਰੇਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।