31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਗੁਰਦਰਸ਼ਨ ਸਿੰਘ ਬਰਾੜ ਅਤੇ ਗੁਰਸ਼ਰਨ ਸਿੰਘ ਠੀਕਰੀਵਾਲ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 01-05-2026
ਬਰਨਾਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਵਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਬਤੌਰ ਇੰਚਾਰਜ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਜਿਨ੍ਹਾਂ ਵਿਚ ਗੁਰਦਰਸ਼ਨ ਸਿੰਘ ਬਰਾੜ ਨੂੰ ਨਗਰ ਕੌਂਸਲ ਭਦੌੜ ਅਤੇ ਗੁਰਸ਼ਰਨ ਸਿੰਘ ਠੀਕਰੀਵਾਲਾ ਨੂੰ ਨਗਰ ਕੌਂਸਲ ਤਪਾ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਦੋਵਾਂ ਆਗੂਆਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਗੁਰਦਰਸ਼ਨ ਸਿੰਘ ਬਰਾੜ ਅਤੇ ਗੁਰਸ਼ਰਨ ਸਿੰਘ ਠੀਕਰੀਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਇੰਚਾਰਜ ਸ੍ਰੀਨਿਵਾਸਲੂ ਅਤੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ੰੁਮੇਵਾਰੀ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਈ ਜਾਵੇਗੀ | ਇਸ ਮੌਕੇ ਮੰਡਲ ਪ੍ਰਧਾਨ ਪੁਨੀਤ ਕੌਸ਼ਲ, ਭਾਰਤ ਕਾਂਸਲ, ਬਲਜਿੰਦਰ ਸਿੰਘ, ਰਾਜੂ ਚੌਧਰੀ, ਸੁਖਦੀਪ ਸਿੰਘ ਧਾਲੀਵਾਲ, ਗਗਨਦੀਪ ਸਿੰਘ ਧਾਲੀਵਾਲ, ਸੰਦੀਪ ਜੇਠੀ ਆਦਿ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ <br/> ਅਗਲੀ ਖ਼ਬਰ ਫ਼ੀਲਡ ਟਰੇਨਰਾਂ ਨੇ ਜਨਗਣਨਾ ਸੰਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਜਾਣਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।