31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਦਸਵੀਂ ਜਮਾਤ 'ਚੋਂ 90 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ | <br/> 01-05-2026
ਰੂੜੇਕੇ ਕਲਾਂ, 30 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ.ਆਈ.ਐੱਸ.ਸੀ.ਈ ਬੋਰਡ ਨਵੀਂ ਦਿੱਲੀ ਵਲੋਂ ਸੈਸ਼ਨ 2025-2026 ਦੇ ਘੋਸ਼ਿਤ ਕੀਤੇ ਗਏ ਨਤੀਜੇ ਵਿਚੋਂ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਬਹੁ ਗਿਣਤੀ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਦਸਵੀਂ ਜਮਾਤ ਦੇ 99 ਵਿਦਿਆਰਥੀਆਂ ਦਾ ਚੌਥਾ ਬੈਚ ਸੀ | ਸੰਸਥਾ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਮਾਪਿਆਂ ਵਲੋਂ ਮਿਲੇ ਭਰਪੂਰ ਸਹਿਯੋਗ ਅਤੇ ਚੰਗੇ ਵਿੱਦਿਅਕ ਪ੍ਰਬੰਧਾਂ ਕਾਰਨ ਸੰਸਥਾ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਸੰਸਥਾ ਦੇ ਦਸਵੀਂ ਜਮਾਤ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਪੁੱਤਰੀ ਮਨਪ੍ਰੀਤ ਸਿੰਘ 97.6 ਫ਼ੀਸਦੀ, ਰਵਨੀਤ ਕੌਰ ਪੁੱਤਰੀ ਭੁਪਿੰਦਰ ਸਿੰਘ 97.2 ਫ਼ੀਸਦੀ, ਅਨੁਸ਼ਕਾ ਪੁੱਤਰੀ ਮਨੋਜ ਕੁਮਾਰ 92.6 ਫ਼ੀਸਦੀ, ਹੇਮਨਪ੍ਰੀਤ ਸ਼ਰਮਾ ਪੁੱਤਰੀ ਗੋਬਿੰਦ ਦਾਸ 92.2 ਫ਼ੀਸਦੀ, ਅਖਮਨ ਕੌਰ ਪੁੱਤਰੀ ਪਲਵਿੰਦਰ ਸਿੰਘ 92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਦਸਵੀਂ ਜਮਾਤ ਦਾ ਚੰਗਾ ਨਤੀਜਾ ਸੰਸਥਾ ਦੇ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਬਣੇਗਾ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ ਵਿਚ ਸਿੰਮਕ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਅਕਾਲੀ ਵਰਕਰਾਂ ਨੇ ਸਬ-ਡਵੀਜ਼ਨ ਲਲਤੋਂ ਕਲਾਂ ਵਿਖੇ... ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਗੁਰਦਰਸ਼ਨ ਸਿੰਘ ਬਰਾੜ ਅਤੇ ਗੁਰਸ਼ਰਨ ਸਿੰਘ ਠੀਕਰੀਵਾਲ ਦਾ ਕੀਤਾ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।