24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਨਗਰ ਕੌਂਸਲ ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 02-05-2026
ਗਿੱਦੜਬਾਹਾ, 1 ਮਈ (ਪਰਮਜੀਤ ਸਿੰਘ ਥੇੜ੍ਹੀ)-ਸਫ਼ਾਈ ਕਰਮਚਾਰੀ ਯੂਨੀਅਨ ਨਗਰ ਕੌਂਸਲ ਗਿੱਦੜਬਾਹਾ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਦਫ਼ਤਰ ਨਗਰ ਕੌਂਸਲ ਗਿੱਦੜਬਾਹਾ ਵਿਖੇ ਮਜ਼ਦੂਰ ਦਿਵਸ ਮਨਾਇਆ ਅਤੇ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਬੌਬੀ ਨੇ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਅੱਜ ਵੀ ਮਜ਼ਦੂਰ ਵਰਗ ਦਾ ਸੋਸ਼ਣ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ 18 ਫ਼ੀਸਦੀ ਡੀ.ਏ. ਦੀ ਕਿਸ਼ਤ ਲਾਗੂ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨਾ ਆਦਿ ਵਰਗੀ ਮੰਗਾਂ ਅਜੇ ਵੀ ਅੱਧ-ਵਿਚਕਾਰੇ ਹਨ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਬੌਬੀ ਟਾਂਕ, ਅਮਿਤ ਕੁਮਾਰ ਮੇਟ, ਬਾਲੇ ਰਾਮ ਮੇਟ, ਦੀਪਕ ਕੁਮਰ, ਚਿਮਨ ਲਾਲ, ਗੁਲਾਬ ਸਿੰਘ, ਜਤਿੰਦਰ ਕੁਮਰ, ਰਾਜੇਸ਼ ਕੁਮਾਰ, ਰੇਣੂ ਰਾਣੀ, ਨੀਲਮ ਰਾਣੀ, ਵੀਨਾ ਦੇਵੀ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵੀਰ ਭਾਨ ਜਿੰਦਲ, ਤਰੁਣ ਕੁਮਰ, ਸਤਪਾਲ ਸ਼ਰਮਾ, ਅਜਮੇਰ ਸਿੰਘ, ਅਨਿਲ ਕੁਮਾਰ, ਕਾਲਾ ਰਾਮ ਅਤੇ ਪ੍ਰਵੀਨ ਕੁਮਾਰ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਦੇਸ, ਸਮਾਜ ਤੇ ਘਰ ਦੀ ਤਰੱਕੀ 'ਚ ਮਜ਼ਦੂਰ ਦਾ ਅਹਿਮ ਯੋਗਦਾਨ : ਡਾ. ਰਮਨਦੀਪ ਸਿੰਘ ਅਗਲੀ ਖ਼ਬਰ ਅੰਤਰਰਾਸ਼ਟਰੀ ਪੰਜਾਬੀ ਉਲੰਪੀਆਡ ਦੇ ਇਨਾਮ ਅਟਕੇ • ਵਿਦਿਆਰਥੀਆਂ ਨੂੰ ਅਜੇ ਤੱਕ ਨਾ ਸਰਟੀਫਿਕੇਟ, ਨਾ ਸਨਮਾਨ-ਜੀ.ਟੀ.ਯੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।