24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਦੇਸ, ਸਮਾਜ ਤੇ ਘਰ ਦੀ ਤਰੱਕੀ 'ਚ ਮਜ਼ਦੂਰ ਦਾ ਅਹਿਮ ਯੋਗਦਾਨ : ਡਾ. ਰਮਨਦੀਪ ਸਿੰਘ

ਅਜੀਤ ਡੈਸਕ 02-05-2026
ਜੈਤੋ, 1 ਮਈ (ਗੁਰਮੀਤਪਾਲ ਰੋੜੀਕਪੂਰਾ)-ਮਜ਼ਦੂਰ ਦੇਸ਼ ਦੇ ਵਿਕਾਸ ਅਤੇ ਸਮਾਜ ਦੀ ਉੱਨਤੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਦੁਨੀਆਂ ਦੇ ਕਈ ਦੇਸ਼ਾਂ ਦੀ ਤਰੱਕੀ ਵਿਚ ਵੀ ਮਜ਼ਦੂਰਾਂ ਦਾ ਵੱਡਾ ਯੋਗਦਾਨ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਮਜ਼ਦੂਰਾਂ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਪਾਇਆ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨੌਜਵਾਨ ਭਾਜਪਾ ਆਗੂ ਡਾ. ਰਮਨਦੀਪ ਸਿੰਘ ਜੈਤੋ ਨੇ ਕੀਤਾ | ਉਨ੍ਹਾਂ ਨੇ ਮਜ਼ਦੂਰ ਦਿਵਸ ਮੌਕੇ 'ਤੇ ਮਿਹਨਤਕਸ਼ ਮਜ਼ਦੂਰ ਭਰਾਵਾਂ ਅਤੇ ਭੈਣਾਂ ਦਾ ਸਤਿਕਾਰ ਵਧਾਉਂਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕੰਮਕਾਜ ਵਾਲੇ ਸਥਾਨਾਂ 'ਤੇ ਜਾ ਕੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਿਰੋਪੇ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ | ਡਾ. ਰਮਨਦੀਪ ਸਿੰਘ ਜੈਤੋ ਨੇ ਕਿਹਾ ਕਿ ਮਜ਼ਦੂਰ ਵਰਗ ਸਮਾਜ ਦੀ ਰੀੜ ਦੀ ਹੱਡੀ ਹੈ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਵਿਚ ਉਨ੍ਹਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ | ਅੰਤ ਵਿਚ, ਸਾਰੇ ਮਜ਼ਦੂਰਾਂ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਦੁਆ ਕੀਤੀ ਗਈ | ਇਸ ਮੌਕੇ ਮਿਸਤਰੀ ਸੋਨਾ ਕਰੀਰਵਾਲੀ, ਗੁਰਮੀਤ ਰਾਮੇਆਣਾ, ਮਹਿਕ ਰਾਮੇਆਣਾ ਅਤੇ ਯੁਵਾ ਮੋਰਚਾ ਯੂਥ ਸੈਕਟਰੀ ਫ਼ਰੀਦਕੋਟ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।