24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 02-05-2026
ਫ਼ਰੀਦਕੋਟ, 1 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਬੰਦ ਪਈ ਸ਼ੂਗਰ ਮਿੱਲ ਵਿਚੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਟਕਪੂਰਾ ਰੋਡ ਫ਼ਰੀਦਕੋਟ ਸ਼ਾਹੀ ਹਵੇਲੀ ਨੇੜੇ ਮੌਜੂਦ ਸਨ ਤਾਂ ਬੰਦ ਪਈ ਸ਼ੂਗਰ ਮਿੱਲ ਵਿਚੋਂ ਸੁਖਦੇਵ ਸਿੰਘ ਉਰਫ਼ ਸ਼ੇਰਾ ਪੁੱਤਰ ਸੁਰਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਕਿਸਾਨ : ਡਾ. ਕੁਲਵੰਤ ਸਿੰਘ... ਅਗਲੀ ਖ਼ਬਰ ਦੇਸ, ਸਮਾਜ ਤੇ ਘਰ ਦੀ ਤਰੱਕੀ 'ਚ ਮਜ਼ਦੂਰ ਦਾ ਅਹਿਮ ਯੋਗਦਾਨ : ਡਾ. ਰਮਨਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।