24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਕਿਸਾਨ : ਡਾ. ਕੁਲਵੰਤ ਸਿੰਘ

ਅਜੀਤ ਡੈਸਕ 02-05-2026
ਫ਼ਰੀਦਕੋਟ, 1 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਦੀ ਤਰ੍ਹਾਂ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ | ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਇਸ ਸਕੀਮ ਲਈ 10 ਮਈ 2026 ਤੋਂ ਵਿਭਾਗ ਦੀ ਵੈਬਸਾਈਟ 'ਤੇ ਜਾ ਕੇ ਰਜਿਸਟਰ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕੱਦੂ ਕਰਕੇ ਝੋਨਾ ਬੀਜਣ ਨਾਲੋਂ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਜਿਸ ਕਰਕੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਘਟਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਨਾਲ ਹੀ ਇਸ ਵਿਧੀ ਨਾਲ ਲੇਬਰ ਦੇ ਪੈਸੇ ਵੀ ਬਚਦੇ ਹਨ | ਕਿਸਾਨ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰ ਸਕਦੇ ਹਨ ਜਿਸ ਨਾਲ ਖੇਤ ਜਲਦੀ ਵਿਹਲਾ ਹੋਣ ਕਾਰਨ ਪਰਾਲੀ ਦੀ ਸਾਂਭ ਸੰਭਾਲ ਕਰਨੀ ਵੀ ਸੌਖੀ ਹੈ | ਪਿਛਲੇ ਸਾਲ ਵੀ ਫ਼ਰੀਦਕੋਟ ਜ਼ਿਲ੍ਹੇ ਵਿਚ 604 ਕਿਸਾਨਾਂ ਨੂੰ ਇਸ ਸਕੀਮ ਤਹਿਤ 76.39 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਬੈਂਕ ਖਾਤਿਆਂ ਵਿਚ ਪ੍ਰਾਪਤ ਹੋਈ | ਡਾ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਾਲ ਵੀ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ |
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।