24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਪੀਕਰ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਪਹਿਲੇ ਕਾਸਕੋ ਕਿ੍ਕਟ ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ <br/>

ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਟੂਰਨਾਮੈਂਟ ਦੌਰਾਨ ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ | ਅਜੀਤ ਤਸਵੀਰ <br/> 04-05-2026
ਕੋਟਕਪੂਰਾ, 3 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿਚ ਕਰਵਾਏ ਗਏ ਪਹਿਲੇ ਕਾਸਕੋ ਕਿ੍ਕਟ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧੀਆ ਖੇਡ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਸਿੱਖਿਆ ਦਿੰਦੀਆਂ ਹਨ ਅਤੇ ਇਹ ਸਮਾਜ ਵਿਚ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ | ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ | ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ 'ਤੇ ਅਜਿਹੇ ਖੇਡ ਮੁਕਾਬਲੇ ਪ੍ਰਤਿਭਾ ਨੂੰ ਉਭਾਰਨ ਲਈ ਮਹੱਤਵਪੂਰਨ ਹਨ | ਇਸ ਮੌਕੇ ਪਿੰਡ ਵਾਸੀ, ਖਿਡਾਰੀ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਲਾਨਾ ਨਤੀਜੇ 'ਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।