24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੈਤੋ ਆਗਮਨ ਦਿਵਸ ਮੌਕੇ ਧਾਰਮਿਕ ਸਮਾਗਮ ਤੇ ਜੋੜ ਮੇਲਾ ਕਰਵਾਇਆ <br/>

ਗੁਰਦੁਆਰਾ ਸਾਹਿਬ ਦੇ ਮੈਨੇਜਰ ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ ਅਤੇ ਸੁਰਜੀਤ ਸਿੰਘ ਸ਼ਤਾਬ ਨੂੰ ਸਿਰੋਪਾਓ ਭੇਟ ਕਰਦੇ ਹੋਏ | (ਸੱਜੇ) ਸਮਾਗਮ ਦੌਰਾਨ ਇਕੱਤਰ ਸੰਗਤ | ਤਸਵੀਰਾਂ : ਗੁਰਮੀਤਪਾਲ ਰੋੜੀਕਪੂਰਾ <br/> 04-05-2026
ਜੈਤੋ, 3 ਮਈ (ਗੁਰਮੀਤਪਾਲ ਰੋੜੀਕਪੂਰਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਪਾਤਸ਼ਾਹੀ ਦਸਵੀਂ ਦੇ ਜੈਤੋ ਸ੍ਰੀ ਗੰਗ ਟਿੱਬੀ ਸਾਹਿਬ ਪਹੁੰਚਣ ਦੀ ਖੁਸ਼ੀ ਵਿਚ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਆਗਮਨ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਨਾਲ ਪਾਏ ਗਏ | ਇਸ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਬਾਅਦ ਨਗਰ ਦੇ ਪ੍ਰਸਿੱਧ ਇਤਿਹਾਸਕ ਧਾਰਮਿਕ ਸਥਾਨ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਵੀ ਵਿਸ਼ਾਲ 'ਜੋੜ ਮੇਲਾ' ਮਨਾਉਂਦਿਆਂ ਗੁਰਮਤਿ ਸਮਾਗਮ ਕਰਵਾਏ ਗਏ | ਇਤਿਹਾਸਕ ਤੌਰ 'ਤੇ ਮੰਨਿਆ ਜਾਂਦਾ ਹੈ ਕਿ 18-19 ਵੈਸਾਖ 1705 ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਆਪਣੇ ਪਵਿੱਤਰ ਚਰਨ ਗੰਗਸਰ, ਜੈਤੋ ਦੀ ਧਰਤੀ 'ਤੇ ਬਾਹਰ ਟਿੱਬੀ ਉਪਰ ਟਿਕਾਣਾ ਕੀਤਾ ਅਤੇ ਇਸ ਛਪੜੀ 'ਤੇ ਰਹਿਰਾਸ ਸਾਹਿਬ ਦਾ ਪਾਠ ਕੀਤਾ | ਜਿਸ ਦੀ ਯਾਦ ਵਿਚ ਹਰ ਸਾਲ ਇਹ ਪਵਿੱਤਰ ਦਿਹਾੜਾ ਮਨਾਇਆ ਜਾਂਦਾ ਹੈ | ਇਸ ਪਵਿੱਤਰ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਦੀ ਆਰੰਭਤਾ 29 ਮਈ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ ਦੀ ਅਗਵਾਈ ਹੇਠ ਕੀਤੀ ਗਈ | ਸਮਾਗਮ ਦੌਰਾਨ ਭਾਈ ਸਾਹਿਬਾਨ ਵਲੋਂ ਗੁਰਬਾਣੀ ਕੀਰਤਨ ਦੇ ਨਾਲ-ਨਾਲ ਗੁਰਮਤਿ ਵਿਚਾਰ ਵੀ ਸਾਂਝੇ ਕੀਤੇ ਗਏ, ਜਿਨ੍ਹਾਂ ਰਾਹੀਂ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਿਆ ਗਿਆ | ਪ੍ਰਬੰਧਕ ਕਮੇਟੀ ਵਲੋਂ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ, ਤਾਂ ਜੋ ਗੁਰਬਾਣੀ ਰਸ ਦਾ ਆਨੰਦ ਮਾਣਿਆ ਜਾ ਸਕੇ | ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਜੀ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਅਤਵਾਰ ਸਿੰਘ ਜੀ ਘਰਿਆਡ ਪ੍ਰਚਾਰਕ ਗੁ.ਪ੍ਰੰ.ਕਮੇਟੀ (ਸ੍ਰੀ ਅੰਮਿ੍ਤਸਰ ਸਾਹਿਬ), ਕਵੀ ਭਾਈ ਸੁਰਜੀਤ ਸਿੰਘ ਜੀ ਦਿਲਰਾਮ, ਭਾਈ ਨਿਰਭੈ ਸਿੰਘ ਜੀ ਹਜੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ਼੍ਰੋਮਣੀ ਅਕਾਲੀ ਦੇ ਸੀਨੀਆਰ ਆਗੂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ(ਬ) ਜੈਤੋ, ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਸ਼ਤਾਬ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ |

ਪਿਛਲੀ ਖ਼ਬਰ ਬਰਗਾੜੀ ਵਿਖੇ ਸੰਤ ਪ੍ਰੀਤਮ ਦਾਸ ਰੌੜੀਏ ਵਾਲਿਆਂ ਦੀ 41ਵੀਂ ਸਾਲਾਨਾ ਬਰਸੀ ਮਨਾਈ <br/> ਅਗਲੀ ਖ਼ਬਰ ਪਰਸ ਰਾਮ ਸਰਪੰਚ ਨੰਗਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।